You are here

ਬੀ ਕੇ ਯੂ (ਰਾਜੇਵਾਲ) ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਸਾ ਨੂੰ ਵਾਪਸ ਕਰਵਾਉਣ ਸਬੰਧੀ ਮੰਗ ਪੱਤਰ ਦਿੱੱਤਾ।

ਕਾਲੀਆਂ ਝੰਡੀਆਂ ਤੇ ਪੱਟੀਆਂ ਬੰਨ੍ਹ ਅਨਾਜ ਮੰਡੀ ਮਹਿਲ ਕਲਾਂ ਵਿਖੇ 15 ਅਗਸਤ ਨੂੰ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆ ਜਾਣਗੀਆ -ਛੀਨੀਵਾਲ

ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ਉਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸਾ',ਬਿਜਲੀ ਸੋਧ ਬਿਲ ਅਤੇ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਵਾਇਰਸ  ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲਿਆ ਕੇ ਐਮ.ਐਸ.ਪੀ ਖ਼ਤਮ ਕਰਕੇ ਅਤੇ ਮੰਡੀ ਬੋਰਡ ਨੂੰ ਤੋੜ ਕੇ ਕਿਸਾਨਾਂ ਦੀਆਂ ਜਿਨਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਨਵੇ-ਨਵੇਂ ਫੈਸਲੇ ਲੈ ਕੇ ਕਿਸਾਨਾ ਨੂੰ ਸਰਮਾਏਦਾਰ ਤੇ ਧਨਾਢ ਲੋਕਾਂ ਦਾ ਗੁਲਾਮ ਬਣਾ ਕੇ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਦੇ ਧੰਦੇ ਨੂੰ ਖ਼ਤਮ ਕਰਕੇ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਦੇ ਕਾਰੋਬਾਰ ਖਤਮ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਕਿਸਾਨੀ ਹਿੱਤਾਂ ਲਈ ਦਿੱਤਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਬਿਲ ਲਿਆ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਕਲਾਂ,ਉਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਕਲਾਂ ,ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ,ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ ,ਸਾਧੂ ਸਿੰਘ ਛੀਨੀਵਾਲ, ਦਰਬਾਰਾ ਸਿੰਘ ਗਹਿਲ  ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਦੇ ਖਿਲਾਫ ਸਿਰਫ ਸਿਆਸੀ ਪਾਰਟੀਆਂ ਵਿੱਚੋਂ ਇੱਕੋ ਇੱਕ ਪਾਰਟੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਡਟੀ ਹੈ।ਪਰ ਦੂਜੀਆਂ ਪਾਰਟੀਆਂ ਨੇ ਕਦੇ ਵੀ ਕਿਸਾਨਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਵਿੱਚ ਭਾਈਵਾਲ ਹੁੰਦਿਆਂ ਹੋਇਆਂ ਕਿਸਾਨਾਂ ਦੇ ਹੱਕਾਂ ਵਿੱਚ ਖੜ੍ਹਨ ਦੀ ਬਜਾਏ ਆਪਣੇ ਕੇਂਦਰੀ ਵਜ਼ਾਰਤ ਦੀ ਕੁਰਸੀ ਨੂੰ ਬਚਾਉਣ ਲਈ ਕਿਸਾਨ ਵਿਰੋਧੀ ਫ਼ੈਸਲਿਆਂ ਦੀ ਹਮਾਇਤ ਕਰਕੇ ਆਪਣਾ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀਆਂ ਹਦਾਇਤਾਂ ਅਨੁਸਾਰ ਜਥੇਬੰਦੀ ਤੇ ਜ਼ਿਲ੍ਹਾ ਬਰਨਾਲਾ ਇਕਾਈ ਦੇ ਵਰਕਰਾਂ ਤੇ ਆਗੂਆਂ ਵੱਲੋਂ ਹੱਥਾਂ ਵਿੱਚ ਕਾਲੀਆਂ ਝੰਡੀਆਂ ਅਤੇ ਪੱਗਾਂ ਉਪਰ ਕਾਲੀਆਂ ਪੱਟੀਆਂ ਲਗਾ ਕੇ ਅਨਾਜ ਮੰਡੀ ਕਸਬਾ ਮਹਿਲ ਕਲਾਂ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆ ਜਾਣਗੀਆ ।ਉਨ੍ਹਾਂ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ 15 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਪੁੱਜਣ ਦੀ ਅਪੀਲ ਕੀਤੀ । ਇਸ ਮੌਕੇ ਕਿਸਾਨ ਆਗੂ ਜਸਵੰਤ ਸਿੰਘ ਛੀਨੀਵਾਲ ,ਹਾਕਮ ਸਿੰਘ, ਜੋਗਿੰਦਰ ਸਿੰਘ ਮੰਮੂ,ਗੁਰਦੀਪ ਸਿੰਘ ਗਹਿਲ,ਮੁਖ਼ਤਿਆਰ ਸਿੰਘ ਬੀਹਲਾ ,ਜੱਗਾ ਸਿੰਘ ਗਹਿਲ ,ਨੰਬਰਦਾਰ ਗੁਰਪ੍ਰੀਤ ਸਿੰਘ, ਬਾਰੂ ਸਿੰਘ, ਨਾਜ਼ਮ ਸਿੰਘ, ਅਜੈਬ ਸਿੰਘ, ਰਾਮ ਸਿੰਘ ,ਸੁਰਿੰਦਰ ਸਿੰਘ ਦਰਸ਼ਨ ਸਿੰਘ ਬੀਹਲਾ, ਤਰਸੇਮ ਸਿੰਘ ,ਚਮਕੌਰ ਸਿੰਘ, ਨਛੱਤਰ ਸਿੰਘ ਛੀਨੀਵਾਲ ਕਲਾਂ, ਗੁਰਨਾਮ ਸਿੰਘ, ਰਾਜਾ ਸਿੰਘ ,ਹਰਦੇਵ ਸਿੰਘ, ਸੁਰਿੰਦਰ ਸਿੰਘ, ਸ਼ਿੰਦਾ, ਗੁਰਚੇਤ ਸਿੰਘ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।