ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸੋਹੀ)-ਦਿਹਾਤੀ ਮਜਦੂਰ ਸਭਾ ਵੱਲੋਂ ਨਿੱਜੀ ਫਰਮਾ ਦੀ ਧੱਕੇਸ਼ਾਹੀ ਖਿਲਾਫ ਸ਼ੰਘਰਸ਼ ਤੇਜ ਕਰਨ ਦਾ ਫੈਸਲਾ ਕੀਤਾ ਗਿਆ ਹੈ।ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਤਾਲਾਬੰਦੀ ਦੌਰਾਨ ਵੱਲੋਂ ਗਰੀਬ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਮਗਨਰੇਗਾ ਸਮੇਤ ਕਈ ਮਸਲਿਆਂ 'ਤੇ ਲਾਮਬੰਦੀ ਤੇਜ ਕਰਨ ਲਈ 17 ਅਗਸਤ ਨੂੰ ਮਹਿਲ ਕਲਾਂ ਵਿਖੇ ਮਜਦੂਰਾਂ ਦਾ ਇਕੱਠ ਕਰਕੇ ਅਗਲੇ ਸੰਘਰਸ਼ ਦੀ ਨਵੀਂ ਰੂਪ ਰੇਖਾ ਤਿਆਰ ਕੀਤੀ ਜਾਵੇਗੀ।ਇਹ ਵਿਚਾਰ ਪਿੰਡ ਗੁੰਮਟੀ ਵਿਖੇ ਦਿਹਾਤੀ ਮਜਦੂਰ ਸਭਾ ਦੇ ਜਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ,ਮਗਨਰੇਗਾ ਮਜਦੂਰ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਗੁੰਮਟੀ ਨੇ ਪ੍ਰਗਟ ਕੀਤੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਤੋੜ ਕੇ ਲਗਾਤਾਰ ਮਜ਼ਦੂਰਾਂ ਤੋਂ ਹੱਕ ਖੋਹੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਆੜ ਹੇਠ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਕੇ ਸਰਮਾਏਦਾਰ ਧਨਾਡ ਲੋਕਾਂ ਪੱਖੀ ਕਾਨੂੰਨ ਬਣਾ ਕੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਧੰਦੇ ਖਤਮ ਕੀਤੇ ਜਾ ਰਹੇ ਹਨ।ਇਸ ਮੌਕੇ ਮਜਦੂਰ ਆਗੂ ਪ੍ਰਕਾਸ਼ ਸਿੰਘ ਸੱਦੋਵਾਲ,ਸਾਧੂ ਸਿੰਘ ਛੀਨੀਵਾਲ,ਕੁਲਵੰਤ ਕੌਰ ਸੱਦੋਵਾਲ ਅਤੇ ਪ੍ਰਮੋਦ ਕੌਰ ਸੱਦੋਵਾਲ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਮਜਦੂਰਾਂ ਨੂੰ ਦੋ ਡੰਗ ਦੀ ਰੋਟੀ ਦਾ ਪ੍ਰਬੰਧ ਕਰਨਾ ਔਖਾ ਹੋ ਰਿਹਾ ਹੈ ਤੇ ਦੂਸਰੇ ਪਾਸੇ ਨਿੱਜੀ ਫਰਮਾ ਦੇ ਕਰਿੰਦਿਆ ਵੱਲੋਂ ਜਬਰੀ ਕਿਸ਼ਤ ਵਸੂਲੀ ਲਈ ਮਜਦੂਰਾਂ 'ਤੇ ਦਬਾਅ ਪਾ ਕਿ ਕਿਸਤਾ ਭਰਨ ਲਈ ਮਜ਼ਬੂਰ ਤੇ ਤੰਗ ਪੇ੍ਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨਿੱਜੀ ਫਾਇਨਾਸ ਕੰਪਨੀਆਂ ਦੀ ਉੱਚ ਪੱਧਰੀ ਜਾਂਚ ਕਰਵਾਏ ਅਤੇ ਮਜਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ। ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਦਿਹਾਤੀ ਮਜ਼ਦੂਰ ਸਭਾ ਦੇ ਝੰਡੇ ਥੱਲੇ ਇਕਮੁੱਠ ਹੋ ਕੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।