ਮਹਿਲ ਕਲਾਂ /ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਦਿੱਲੀ ਤੋਂ ਵੈਨਕੂਵਰ ਜਾ ਰਹੀ ਏਅਰ ਇੰਡੀਆ ਏਅਰਲਾਈਨਜ਼ ਦੀ ਵਿਸ਼ੇਸ਼ ਉਡਾਣ ਵਿਚ ਸਵਾਰ 63 ਸਾਲਾ ਬਜ਼ੁਰਗ ਮਾਤਾ ਗੁਰਮੀਤ ਕੌਰ ਸਿੱਧੂ ਦੀ ਜਹਾਜ਼ 'ਚ ਹੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਬਜ਼ੁਰਗ ਮਾਤਾ ਗੁਰਮੀਤ ਕੌਰ ਪਤਨੀ ਸੁਖਦੇਵ ਸਿੰਘ ਸਿੱਧੂ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਨਾਲ ਸਬੰਧਤ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਗੁਰਮੀਤ ਕੌਰ ਆਪਣੇ ਪਤੀ ਨਾਲ 8 ਮਹੀਨੇ ਪਹਿਲਾਂ ਕੈਨੇਡਾ ਤੋਂ ਪੰਜਾਬ ਆਏ ਸਨ ਅਤੇ ਉਨ੍ਹਾਂ ਮਾਰਚ ਵਿਚ ਵਾਪਸ ਪਰਤਣਾ ਸੀ,ਪਰ ਕੋਰੋਨਾ ਮਹਾਂਮਾਰੀ ਕਾਰਨ ਇੱਥੇ ਹੀ ਫਸ ਗਏ। ਹੁਣ ਜਦੋਂ ਉਹ ਵਾਪਸ ਕੈਨੇਡਾ ਜਾ ਰਹੇ ਸਨ ਤਾਂ ਹਵਾਈ ਸਫ਼ਰ ਦੌਰਾਨ ਉਨ੍ਹਾਂ ਜਹਾਜ਼ ਦੀ ਸੀਟ ਉੱਪਰ ਹੀ ਆਪਣੇ ਪ੍ਰਾਣ ਤਿਆਗ ਦਿੱਤੇ। ਜਿਸ ਜਹਾਜ਼ ਵਿਚ ਸਫ਼ਰ ਕਰ ਰਹੇ ਸਨ ਉਸ ਜਹਾਜ਼ ਨੇ ਠੀਕ ਦੋ ਘੰਟੇ ਬਾਅਦ ਵੈਨਕੂਵਰ (ਕੈਨੇਡਾ) ਹਵਾਈ ਅੱਡੇ ਉਪਰ ਉਤਰਨਾ ਸੀ।