ਚੰਡੀਗੜ੍ਹ,ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਹਲੂਵਾਲੀਆ ਕਮੇਟੀ ਦੀ ਮੁੱਢਲੀ ਰਿਪੋਰਟ ਦੇ ਸੰਦਰਭ ਵਿਚ ਬੋਲਦਿਆਂ ਅੱਜ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਦੀ ਰਿਪੋਰਟ ਮੁੱਢਲੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਮਾਹਿਰ ਵੱਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫਾਰਸ਼ ਨਹੀਂ ਮੰਨੇਗੀ।