ਇਲਾਕੇ ਦੇ ਪਿੰਡ ਸਲੇਮਪੁਰ 'ਚ ਇਕ ਤੋਂ ਬਾਅਦ ਇੱਕ 18 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਉਣ 'ਤੇ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਪਿੰਡ ਸੀਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਦੇ ਇਕ ਪ੍ਰਵਾਸੀ ਮਜ਼ਦੂਰ ਜੋ ਇੱਕ ਫੈਕਟਰੀ ਵਿਚ ਕੰਮ ਕਰਦਾ ਸੀ, ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਟੈਸਟ ਕਰਵਾਏ ਗਏ, ਜਿਨ੍ਹਾ 'ਚੋਂ 17 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਜਿਸ ਤੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਤੇ ਪੁਲਿਸ ਕਮਿਸ਼ਨਰ ਨੂੰ ਸਖਤ ਹਦਾਇਤਾਂ ਕਰਦਿਆਂ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ। ਸਿਹਤ ਵਿਭਾਗ ਵਲੋਂ ਡਾ. ਸੁਮੇਗ ਦੂਆ, ਪ੍ਰਤਿਮਾ, ਨੂਰ, ਰੈਣੂ ਬਾਲਾ ਦੀ ਟੀਮ ਨੂੰ ਭੇਜਿਆ ਗਿਆ ਜਿਨ੍ਹਾਂ ਨੇ ਪਿੰਡ ਦੇ ਲੋਕਾਂ ਦੇ ਟੈਸਟ ਕੀਤੇ ਗਏ। ਇਸ ਮੌਕੇ ਡਾਕਟਰੀ ਟੀਮ ਵਲੋਂ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਣ ਲਈ ਜਾਣਕਾਰੀ ਦਿੱਤੀ