ਮਹਿਲ ਕਲਾਂ/ ਬਰਨਾਲਾ -ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਪੰਜਾਬ ਅੰਦਰ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਦੀ ਦੇਖਦਿਆ ਵੱਖ ਵੱਖ ਪਾਰਟੀਆਂ ਦੇ ਨੌਜਵਾਨ ਤੇ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ.ਵਿਧਾਇਕ ਪੰਡੋਰੀ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਪੂਰਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਮਹਿਲ ਕਲਾਂ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਵਿਖੇ ਉਸ ਸਮੇਂ ਭਾਰੀ ਬੱਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਦਰਜਨ ਦੇ ਕਰੀਬ ਨੌਜਵਾਨ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਨਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਨਾਲ ਸਬੰਧਤ ਵਰਕਰ ਕਰਮਜੀਤ ਸਿੰਘ ਸਿੱਧੂ, ਬਬਨਦੀਪ ਸਿੰਘ, ਦਰਬਾਰ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ, ਨਿਰਮਲ ਸਿੰਘ, ਰਜਿੰਦਰ ਸਿੰਘ, ਹਰੀ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਸਿੰਘ, ਬੇਅੰਤ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਾਂਗਰਸ ਪਾਰਟੀ ਛੱਡ ਕੇ ਆਏ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਿਰੋਪੇ ਭੇਟ ਕਰਕੇ ਜੀ ਆਇਆ ਆਖਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਵਰਗੀਆਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਪਰਖ ਚੁੱਕੇ ਹਨ ਅਤੇ ਆਉਂਦੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਤੇ ਕਾਂਗਰਸ ਨੂੰ ਚੱਲਦਾ ਕਰਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦੇਖਦਿਆਂ ਪੰਜਾਬ ਅੰਦਰ ਲੋਕਾਂ ਦੀ ਲਹਿਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਵਿਰੋਧੀ ਧਰਦੇ ਨੇ ਤਾਂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਇਆ ਆਪਣੀਆਂ ਆਪਣੀਆਂ ਪਾਰਟੀਆਂ ਛੱਡ ਕੇ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਸਮੂਹ ਲੋਕਾਂ ਨੂੰ ਆਉਂਦੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਤੇ ਅਕਾਲੀ ਭਾਜਪਾ ਗੱਠਜੋੜ ਨੂੰ ਚੱਲਦਾ ਕਰਕੇ ਰਾਜ ਅੰਦਰ ਲੋਕ ਪੱਖੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾ ਨੇ ਕਿਹਾ ਕਿ ਹਾਈ ਕਮਾਨ ਦੇ ਹੁਕਮਾਂ ਅਤੇ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਆਉਂਦੀਆਂ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਅਤੇ ਪਿੰਡ ਪੱਧਰ ਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਨੌਜਵਾਨਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨਾਲ ਨਵੇਂ ਨੌਜਵਾਨਾਂ ਨੂੰ ਜੋੜੇ ਜਾਣ ਦੀ ਮੁਹਿੰਮ ਵਿੱਢੀ ਗਈ ਹੈ ਉਨ੍ਹਾਂ ਕਿਹਾ ਕਿ ਯੂਥ ਵਿੰਗ ਦੇ ਨੌਜਵਾਨ ਚੋਣਾਂ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੇ ਉਨ੍ਹਾਂ ਸਮੂਹ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਅੰਗ ਬਣ ਕੇ ਕੰਮ ਕਰਨ ਦੀ ਅਪੀਲ ਕੀਤੀ ਇਸ ਮੌਕੇ ਵਿਧਾਇਕ ਦੇ ਪੀ ਏ ਬਿੰਦਰ ਸਿੰਘ ਖ਼ਾਲਸਾ ,ਦਵਿੰਦਰ ਸਿੰਘ ਧਨੋਆ ਕੁਤਬਾ, ਭਾਈ ਮਨਜੀਤ ਸਿੰਘ ਸਹਿਜੜਾ, ਸੁਖਵਿੰਦਰ ਦਾਸ ਵੀ ਹਾਜ਼ਰ ਸਨ।