ਮਹਿਲ ਕਲਾਂ/ਬਰਨਾਲਾ-ਅਗਸਤ 2020 ( ਗੁਰਸੇਵਕ ਸਿੰਘ ਸੋਹੀ)ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅੱਜ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਪਾਵਰਕਾਮ ਵੱਲੋਂ 295/19 ਤਿਆਰ ਰਾਹੀਂ 3500 ਅਸਾਮੀਆਂ ਵਿੱਚੋਂ ਹੁਣ ਤੱਕ ਚ2400 ਦੇ ਕਰੀਬ ਸਹਾਇਕ ਲਾਈਨਮੈਨ ਭਰਤੀ ਕੀਤੇ ਜਾ ਚੁੱਕੇ ਹਨ ਜਦੋ ਕਿ ਲੱਗਭਗ ਇੱਕ ਹਜ਼ਾਰ ਦੇ ਕਰੀਬ ਬੇਰੁਜ਼ਗਾਰ ਲਾਇਨਮੈਨ ਸਾਥੀਆਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਨਹੀਂ ਹੋਏ ਹਨ।ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖ ਕੇ ਕੀਤੀ।ਇਸ ਮੀਟਿੰਗ ਵਿਚ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜੋ 850 ਅਸਾਮੀਆਂ ਰਿਜ਼ਰਵ ਕੋਟੇ ਦੀਆਂ ਬਚੀਆਂ ਹੋਈਆਂ ਹਨ।ਉਨ੍ਹਾਂ ਨੂੰ ਡੀ ਰਿਜ਼ਰਵੇਸ਼ਨ ਕਰਕੇ ਜਲਦੀ ਤੋਂ ਜਲਦੀ ਬੇਰੁਜ਼ਗਾਰ ਸਾਥੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ।ਉਨ੍ਹਾਂ ਚਿਤਾਵਨੀ ਭਰੇ ਸੁਰ ਵਿੱਚ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਿਰਾਸ਼ਾ ਦੇ ਆਲਮ ਵਿੱਚੋਂ ਗੁਜ਼ਰ ਰਹੇ ਸਾਥੀਆਂ ਨੂੰ ਜੇਕਰ ਪਾਵਰ ਕਾਮ ਵੱਲੋਂ ਜਲਦ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ।ਇਸ ਮੀਟਿੰਗ ਵਿੱਚ ਸੁਖਪਾਲ ਸਿੰਘ ਮੱਲੀ, ਹਰਦੀਪ ਸਿੰਘ,ਕਸ਼ਮੀਰ ਰਾਏਸਰ, ਗਗਨ ਛੀਨੀਵਾਲ,ਕੁਲਵਿੰਦਰ ਸਿੰਘ ਛੀਨੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਸਾਥੀ ਹਾਜ਼ਰ ਸਨ।