You are here

ਪੰਜਾਬ ’ਚ ਇਸ ਸਾਲ 31 ਦਸੰਬਰ ਤੱਕ ਚੱਲਣਗੇ ਮਿਆਦ ਪੁੱਗ ਚੁੱਕੇ ਡਰਾਈਵਿੰਗ ਲਾਇਸੈਂਸ

ਚੰਡੀਗੜ੍ਹ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਸਰਕਾਰ ਨੇ ਕਰੋਨਾ ਮਹਾਮਾਰੀ ਕਾਰਨ ਰਾਜ ਵਿਚਲੇ ਵਾਹਨਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੈਧਤਾ 31 ਦਸੰਬਰ 2020 ਤੱਕ ਵਧਾ ਦਿੱਤੀ ਹੈ। ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ, ਆਰਸੀ ਜਾਂ ਪਰਮਿਟ, ਜੋ ਫਰਵਰੀ ਵਿਚ ਖਤਮ ਹੋ ਗਏ ਸਨ ਅਤੇ ਤਾਲਾਬੰਦੀ ਦੀਆਂ ਪਾਬੰਦੀਆਂ ਕਾਰਨ ਨਵਿਆਏ ਨਹੀਂ ਜਾ ਸਕੇ ਹੁਣ ਉਹ ਇਸ ਸਾਲ 31 ਦਸੰਬਰ ਤੱਕ ਵੈਧ ਮੰਨੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸੋਮਵਾਰ ਨੂੰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਪਰਮਿਟ ਨਾਲ ਜੁੜੇ ਤਾਜ਼ਾ ਨਿਰਦੇਸ਼ ਜਾਰੀ ਕੀਤੇ ਹਨ ਤੇ ਇਸ ਤਹਿਤ ਰਾਜ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਜਾਣੂ ਵੀ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।