You are here

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ 47 ਮੌਤਾਂ

ਵਿਧਾਇਕ ਸੁਰਿੰਦਰ ਡਾਵਰ, ਦਰਸ਼ਨ ਬਰਾੜ, ਪ੍ਰਿੰਸੀਪਲ ਬੁੱਧ ਰਾਮ ਤੇ ਕੁਲਵੰਤ ਪੰਡੋਰੀ ਸਮੇਤ ਪੰਜਾਬ 'ਚ 1696 ਪਾਜ਼ੇਟਿਵ

ਜਾਫਰਪੁਰਾ ਦੇ ਸਰਪੰਚ ਦੀ ਮੌਤ ਤੋਂ ਬਾਦ ਲੋਕਾਂ ਨੇ ਟੈਸਟ ਕਰਵਾਉਣ ਤੋਂ ਕੀਤੀ ਨਾਂਹ, ਟੈਸਟ ਦੀ ਸਚਾਈ ਵਾਰੇ ਸੱਕ

ਸੰਧਵਾਂ ਨੇ ਕੋਰੋਨਾ ਵਾਈਰਸ ਦੇ ਮੰਦੇ ਨਜਰ ਧਰਨਾ ਚੁੱਕਿਆ

ਚੰਡੀਗੜ੍ਹ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ 'ਚ ਵਿਧਾਇਕਾਂ ਦਾ ਕੋਰੋਨਾ ਦੀ ਲਪੇਟ 'ਚ ਆਉਣ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਬਾਘਾ ਪੁਰਾਣਾ ਤੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ, ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ, ਬੁਢਲਾਡਾ ਤੋਂ 'ਆਪ' ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਹਲਕਾ ਮਹਿਲ ਕਲਾਂ ਤੋਂ 'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉੱਥੇ ਦੀਨਾਨਗਰ 'ਚ ਡੀਐੱਸਪੀ ਦੇ ਗੰਨਮੈਨ 45 ਸਾਲਾ ਏਐੱਸਆਈ ਹਰੀਸ਼ ਕੁਮਾਰ ਕੋਰੋਨਾ ਤੋਂ ਜੰਗ ਹਾਰ ਗਏ। ਉਹ 24 ਅਗਸਤ ਨੂੰ ਪਾਜ਼ੇਟਿਵ ਆਏ ਸਨ ਤੇ ਉਨ੍ਹਾਂ ਦੀ ਬੁੱਧਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ 'ਚ ਬੁੱਧਵਾਰ ਨੂੰ 47 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਬੁੱਧਵਾਰ ਨੂੰ ਸੂਬੇ 'ਚ 1696 ਲੋਕ ਇਨਫੈਕਟਿਡ ਪਾਏ ਗਏ ਹਨ। ਸਭ ਤੋਂ ਜ਼ਿਆਦਾ ਲੁਧਿਆਣੇ 'ਚ 472 ਕੇਸ ਸਾਹਮਣੇ ਆਏ ਹਨ। ਪਟਿਆਲਾ 'ਚ 266 ਪਾਜ਼ੇਟਿਵ ਆਏ ਹਨ। ਇਸੇ ਤਰ੍ਹਾਂ ਜਲੰਧਰ 'ਚ 116 ਤੇ ਮੋਹਾਲੀ 'ਚ 86 ਲੋਕ ਪਾਜ਼ੇਟਿਵ ਪਾਏ ਗਏ ਹਨ। ਅੰਮਿ੍ਤਸਰ 'ਚ ਸੱਤ ਲੋਕ ਕੋਰੋਨਾ ਤੋਂ ਜੰਗ ਹਾਰ ਗਏ। ਪਟਿਆਲਾ 'ਚ ਵੀ ਪੰਜ ਲੋਕਾਂ ਦੀ ਮੌਤ ਹੋਈ ਹੈ। ਜਾਫਰਪੁਰਾ ਦੇ ਸਰਪੰਚ ਦੀ ਮੌਤ ਤੋਂ ਬਾਦ ਲੋਕਾਂ ਨੇ ਟੈਸਟ ਕਰਵਾਉਣ ਤੋਂ ਕੀਤੀ ਨਾਂਹ, ਟੈਸਟ ਦੀ ਸਚਾਈ ਵਾਰੇ ਸੱਕ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਜਾਫਰਪੁਰ ਦੇ ਸਰਪੰਚ ਦੀ ਕੋਰੋਨਾ ਨਾਲ ਮੌਤ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਕੋਰੋਨਾ ਟੈਸਟ ਕਰਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਬੁੱਧਵਾਰ ਨੂੰ ਪਿੰਡ 'ਚ ਟੈਸਟ ਕਰਨ ਪਹੁੰਚੀ ਸਿਹਤ ਵਿਭਾਗ ਦੀ ਟੀਮ ਤੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨੇ ਪਿੰਡ 'ਚ ਦਾਖ਼ਲ ਨਹੀਂ ਹੋਣ ਦਿੱਤਾ। ਪਿੰਡ ਵਾਲਿਆਂ ਨੇ ਸ਼ੱਕ ਪ੍ਰਗਟਾਇਆ ਕਿ ਸਰਪੰਚ ਦੀ ਮੌਤ ਦਾ ਮਾਮਲਾ ਸ਼ੱਕੀ ਹੈ।

ਸੰਧਵਾਂ ਨੇ ਕੋਰੋਨਾ ਵਾਈਰਸ ਦੇ ਮੰਦੇ ਨਜਰ ਧਰਨਾ ਚੁੱਕਿਆ

ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਵਿਰੋਧ 'ਚ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਕੋਟਕਪੂਰਾ ਤੋਂ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਮਨਜੀਤ ਸਿੰਘ ਦੇ ਇਨਫੈਕਟਿਡ ਹੋਣ ਤੋਂ ਬਾਅਦ ਧਰਨਾ ਹਟਾ ਦਿੱਤਾ ਹੈ। ਮਨਜੀਤ ਸਿੰਘ ਬਿਲਾਸਪੁਰ ਵੀ ਪਿਛਲੇ ਦਿਨੀਂ ਇਸ ਧਰਨੇ 'ਚ ਸ਼ਾਮਲ ਹੋਏ ਸਨ। ਕੋਰੋਨਾ ਲਾਗ ਨੂੰ ਦੇਖਦਿਆਂ ਸੰਧਵਾਂ ਨੇ ਧਰਨਾ ਖ਼ਤਮ ਕਰ ਦਿੱਤਾ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਵਿਧਾਨ ਸਭਾ 'ਚ ਇਹ ਮਾਮਲਾ ਉਠਾਉਣਗੇ।