ਮਹਿਲ ਕਲਾਂ/ਬਰਨਾਲਾ, ਅਗਸਤ 2020 -(ਗੁਰਸੇਵਕ ਸਿੰਘ ਸੋਹੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਮੰਤਰੀਆਂ ਦਾ ਓਦੋਂ ਘਿਰਾਓ ਕਰਨਗੇ, ਜਦੋਂ ਵੀ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣਗੇ। ਇਹ ਵਿਚਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸ.ਪਰਮਬੰਸ ਸਿੰਘ ਰੋਮਾਣਾ,ਆਕਾਲੀ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਅਤੇ ਨਵਇੰਦਰ ਪ੍ਰੀਤ ਸਿੰਘ ਲੋਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ “ਯੂਥ ਆਗੂ ਉਨ੍ਹਾਂ ਨੂੰ ਘਰ-ਘਰ ਨੌਕਰੀ, ਬੇਰੁਜ਼ਗਾਰੀ ਭੱਤਾ, ਆਪਣੀ ਗੱਡੀ ਆਪਣਾ ਰੋਜ਼ਗਾਰ ਸਮੇਤ ਮੁੱਖ ਮੰਤਰੀ ਦੁਆਰਾ ਪਵਿੱਤਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਯਾਦ ਕਰਾਉਣਗੇ।ਉਨ੍ਹਾਂ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਵਿਖਾਵਾਂਗੇ ਅਤੇ ਪੁੱਛਾਂਗੇ ਕਿ ਉਹ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਕਿਉਂ ਨਹੀਂ ਪੂਰੇ ਕਰ ਰਹੇ ? ਇਸ ਮੌਕੇ ਜਸਪਾਲ ਸਿੰਘ ਘਨੋਰ, ਅਮਨਦੀਪ ਸਿੰਘ, ਜਗਸੀਰ ਸਿੰਘ ਧਾਲੀਵਾਲ,ਹਰਦੀਪ ਸਿੰਘ, ਅਮਨਦੀਪ ਸਿੰਘ, ਸੁਖਬੀਰ ਸਿੰਘ ਹਾਜ਼ਰ ਸਨ।