You are here

ਕੋਵਿੰਡ-19 ਦੀ ਭਿਆਨਕ ਮਹਾਮਾਰੀ ਦੌਰਾਨ ਲੋਕਾਂ ਦੀ ਦਿਨ ਰਾਤ ਸੇਵਾ ਕਰਨ ਵਾਲੇ ਡਾਕਟਰ ਸਾਹਿਬਾਨਾਂ ਦਾ ਬਲਾਕ ਕਮੇਟੀ ਕਰੇਗੀ ਸਨਮਾਨ । ਡਾ ਮਿੱਠੂ ਮੁਹੰਮਦ 

ਮਹਿਲ ਕਲਾਂ/ਬਰਨਾਲਾ- ਅਗਸਤ 2020 - ( ਗੁਰਸੇਵਕ ਸਿੰਘ ਸੋਹੀ ) -ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ( ਰਜਿ:295) ਪੰਜਾਬ ਦੇ ਬਲਾਕ ਮਹਿਲ ਕਲਾਂ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਡਾ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰ: ਗਿਆਨ ਸਿੰਘ ਯਾਦਗਾਰੀ ਲਾਇਬਰੇਰੀ ਵਿੱਚ ਹੋਈ।  ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ,ਬਲਾਕ ਪ੍ਰਧਾਨ ਡਾ ਜਗਜੀਤ ਸਿੰਘ ਕਾਲਸਾਂ ,ਮੀਤ ਪ੍ਰਧਾਨ ਡਾ ਨਾਹਰ ਸਿੰਘ ਮਹਿਲ ਕਲਾਂ,ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ, ਵਿੱਤ ਸਕੱਤਰ ਡਾਕਟਰ ਸੁਖਵਿੰਦਰ ਸਿੰਘ ਬਾਪਲਾ, ਸਕੱਤਰ ਡਾਕਟਰ ਸੁਰਜੀਤ ਸਿੰਘ ਛਾਪਾ, ਜ਼ਿਲ੍ਹਾ ਕਮੇਟੀ ਮੈਂਬਰ ਡਾ ਕੇਸਰ ਖਾਨ (ਸਰਪੰਚ) ਮਾਂਗੇਵਾਲ ਨੇ ਹਿੱਸਾ ਲਿਆ । ਪਿਛਲੇ ਦਿਨੀਂ ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਦੇ ਪਿਤਾ ਜੀ ਦੀ ਅਚਾਨਕ ਮੌਤ ਹੋਣ ਤੇ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਂਬਰ ਡਾਕਟਰ ਬਲਦੇਵ ਸਿੰਘ ਲੋਹਗੜ ਜੀ ਦੇ ਪਿਤਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ   ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਡਾਕਟਰ ਮਿੱਠੂ ਮੁਹੰਮਦ ਮਹਿਲਕਲਾਂ ਨੇ ਕਿਹਾ ਕਿ ਆਉਣ ਵਾਲੀ 6ਸਤੰਬਰ ਦਿਨ ਐਤਵਾਰ ਨੂੰ ਮਹਿਲ ਕਲਾਂ ਵਿਖੇ ਸਵੇਰੇ 10 ਵਜੇ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮਹੀਨਾ ਵਾਰ ਮੀਟਿੰਗ ਤੇ  ਜਥੇਬੰਦੀ ਦੀ ਸਾਲਗਿਰਾ ਮਨਾਈ ਜਾਵੇਗੀ।  ਜਿਸ ਵਿਚ ਨਾਲ ਲੱਗਦੇ ਬਲਾਕਾਂ ਚੋਂ ਬਲਾਕ ਅਹਿਮਦਗੜ੍ਹ, ਬਲਾਕ ਸ਼ੇਰਪੁਰ, ਬਲਾਕ ਧੂਰੀ, ਬਲਾਕ ਬਰਨਾਲਾ, ਬਲਾਕ ਮਲੇਰਕੋਟਲਾ ਦੀਆਂ ਕੋਰ ਕਮੇਟੀਆਂ ਨੂੰ ਸਨਮਾਨਤ ਕੀਤਾ ਜਾਵੇਗਾ । ਇਹ ਸਨਮਾਨ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ -19 ਦੀ ਭਿਆਨਕ ਮਹਾਂਮਾਰੀ ਦੌਰਾਨ ਆਪਣੇ ਲੋਕਾਂ ਨੂੰ ਮੁੱਢਲੀਆਂ ਸਸਤੀਆਂ ਸਿਹਤ ਸਹੂਲਤਾਂ ਦੇਣ ਅਤੇ ਫਰੀ ਮਾਸਿਕ ਵੰਡਣ ,ਫਰੀ ਹੈਂਡ ਸੈਨੀਟਾਈਜ਼ਰ ਵੰਡਣ ਅਤੇ ਫ਼ਰੀ ਰਾਸ਼ਨ ਕਿੱਟਾਂ ਲੋੜਵੰਦ ਅਤੇ ਗਰੀਬਾਂ ਨੂੰ ਵੰਡਣ ਤੇ ਜਥੇਬੰਦੀ ਦੇ ਡਾਕਟਰ ਸਾਹਿਬਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਡਾ ਕੇਸਰ ਖਾਨ (ਸਰਪੰਚ )ਮਾਂਗੇਵਾਲ ਜ਼ਿਲ੍ਹਾ ਕਮੇਟੀ ਮੈਂਬਰ ਨੇ ਕਿਹਾ ਕਿ ਕੋਵਿਨ-19 ਟੈਸਟਾਂ ਸਬੰਧੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਮੈਂਬਰ ਦਾ ਧੱਕੇ ਨਾਲ ਟੈਸਟ ਕਰਨ ਨਹੀਂ ਦਿੱਤਾ ਜਾਵੇਗਾ। ਜੇ ਕੋਈ ਮੈਂ ਮੈਂਬਰ ਆਪਣੇ ਤੌਰ ਤੇ ਟੈਸਟ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਪੂਰਨ ਆਜ਼ਾਦੀ ਹੈ ਕਿ ਉਹ ਆਪਣੇ ਤੌਰ ਤੇ ਟੈਸਟ ਕਰਵਾ ਸਕਦਾ ਹੈ। ਪਰ ਜਥੇਬੰਦੀ ਦੇ ਮੈਂਬਰਾਂ ਦੇ ਟੈਸਟ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਕਰਵਾਏ ਜਾਣਗੇ । ਡਾ ਸੁਰਜੀਤ ਸਿੰਘ ਛਾਪਾ ਨੇ ਕਿਹਾ ਕਿ ਇਸ ਮੀਟਿੰਗ ਤੇ ਨਵੇਂ ਮੈਂਬਰਾਂ ਨੂੰ ਜਥੇਬੰਦੀ ਦੇ ਪ੍ਰਮਾਣ ਪੱਤਰ  ਅਤੇ ਆਈ ਕਾਰਡ ਦਿੱਤੇ ਜਾਣਗੇ । ਡਾ ਸੁਖਵਿੰਦਰ ਸਿੰਘ ਠੁੱਲੀਵਾਲ ਨੇ ਕਿਹਾ ਕਿ ਜਥੇਬੰਦੀ ਨੂੰ ਸਮਰਪਿਤ ਅਤੇ ਜਥੇਬੰਦੀ ਲਈ ਵਧੀਆ ਕਾਰਜਗੁਜ਼ਾਰੀ ਕਰਨ ਵਾਲੇ ਮੈਂਬਰਾਂ ਨੂੰ ਪਹਿਲ ਦਿੱਤੀ ਜਾਵੇਗੀ । ਡਾਕਟਰ ਜਗਜੀਤ ਸਿੰਘ ਨੇ ਕਿਹਾ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਜੀ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਤਰੱਕੀਆਂ ਦੀਆਂ ਬੁਲੰਦੀਆਂ ਨੂੰ ਛੂੰਹਦੇ ਹੋਏ ਆਪਣੇ ਲੋਕਾਂ ਦੀ ਦਿਨ ਰਾਤ ਸੇਵਾ ਕਰਦੇ ਹਨ  ਡਾਕਟਰ ਸੁਖਵਿੰਦਰ ਸਿੰਘ ਬਾਪਲਾ ਨੇ ਕਿਹਾ ਕਿ ਅੱਜ ਕੋਵਿਡ-19ਦੀ ਮਹਾਂਮਾਰੀ ਭਿਆਨਕ ਮਹਾਂਮਾਰੀ ਵਿੱਚ ਜਿੱਥੇ ਲੋਕਾਂ ਦੇ ਮਨਾਂ ਵਿੱਚ ਵਹਿਮ ਅਤੇ ਡਰ ਦੇ ਕਾਰਨ ਲੋਕ ਵੱਡੇ ਹਸਪਤਾਲਾਂ ਵਿੱਚ ਜਾਣ ਤੋਂ ਕੰਨੀ ਕਤਰਾ ਰਹੇ ਹਨ,ਉੱਥੇ ਪਿੰਡਾਂ ਵਿੱਚ ਵਿੱਚ ਵੱਸਦੇ ਮੈਡੀਕਲ ਪ੍ਰੈਕਟੀਸ਼ਨਰਾਂ ਕੋਲੋਂ ਆਪਣਾ ਇਲਾਜ ਕਰਵਾ ਰਹੇ ਹਨ। ਸਮੇਂ ਸਮੇਂ ਦੀਆਂ ਸਰਕਾਰਾਂ ਨੇ ਜਿੱਥੇ ਪਿੰਡਾਂ ਵਿੱਚ ਵਸਦੇ ਪੇਂਡੂ ਡਾਕਟਰਾਂ ਦਾ ਹਰ ਪ੍ਰਕਾਰ ਦਾ ਸ਼ੋਸ਼ਣ ਕੀਤਾ। ਇੱਥੋਂ ਤੱਕ ਕਿ ਝੋਲਾ ਛਾਪ ਦਾ ਲੇਬਲ ਵੀ ਲਗਾ ਦਿੱਤਾ। ਇਸ ਭਿਆਨਕ ਦੌਰ ਵਿੱਚ ਅੱਜ ਉਹੀ ਪਿੰਡਾਂ ਵਾਲੇ ਡਾ ਸਾਡੇ ਲੋਕਾਂ ਦੇ ਕੰਮ ਆ ਰਹੇ ਹਨ । ਡਾ ਨਾਹਰ ਸਿੰਘ ਨੇ ਕਿਹਾ ਕਿ ਬਲਾਕ ਅਹਿਮਦਗੜ੍ਹ ਦਾ ਜ਼ਿਲ੍ਹਾ ਸੰਗਰੂਰ ਵਿੱਚੋਂ 21000 ਫਰੀ ਮਾਸਕ ਅਤੇ ਸੈਨੇਟਾਈਜ਼ਰ ਵੰਡਣ ਤੇ ਪਹਿਲੇ ਨੰਬਰ ਤੇ ਆਉਣ ਤੇ ਬਲਾਕ ਮਹਿਲ ਕਲਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ । ਅਖੀਰ ਵਿੱਚ ਡਾ ਜਗਜੀਤ ਸਿੰਘ ਕਾਲਸਾਂ ਨੇ ਆਏ ਮੈਂਬਰਾਂ ਦਾ ਧੰਨਵਾਦ ਕੀਤਾ ।