ਨਵੀਂ ਦਿੱਲੀ, ਅਗਸਤ 2020 -(ਏਜੰਸੀ )- ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਹੀਂ ਰਹੇ। ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਈ ਦਿਨਾਂ ਤੋਂ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਕੋਮਾ 'ਚ ਸਨ। 84 ਸਾਲਾਂ ਮੁਖਰਜੀ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਅਤੇ ਫੇਫੜਿਆਂ 'ਚ ਲਾਗ ਦਾ ਇਲਾਜ ਕੀਤਾ ਜਾ ਰਿਹਾ ਸੀ। ਦੱਸ ਦਈਏ ਕਿ ਦਿਮਾਗ ਵਿੱਚ ਖੂਨ ਦਾ ਥੱਕਾ ਬਣ ਜਾਣ ਕਾਰਨ ਉਨ੍ਹਾਂ ਨੂੰ 10 ਅਗਸਤ ਦੁਪਹਿਰ 12:07 ਵਜੇ ਗੰਭੀਰ ਸਥਿਤੀ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸਰਜਰੀ ਤੋਂ ਪਹਿਲਾਂ ਉਨ੍ਹਾਂ ਦੀ ਕੋਰੋਨਾ ਜਾਂਚ ਵੀ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੇ ਦਿਮਾਗ ਵਿੱਚੋਂ ਖੂਨ ਦਾ ਥੱਕਾ ਹਟਾਉਣ ਲਈ ਸਰਜਰੀ ਕੀਤੀ ਸੀ। ਫਿਰ ਵੀ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ ਸੀ।