You are here

ਪਿੰਡ ਸਹਿਜੜਾ ਵਿਖੇ ਬੀ ਕੇ ਯੂ ਲੱਖੋਵਾਲ ਵੱਲੋਂ ਇੱਕ ਮੀਟਿੰਗ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਰੋਧੀ ਆਰਡੀਨੇਸ਼ਨ ਦੀਆਂ ਕਾਪੀਆਂ ਘਰ ਘਰ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ 

ਮਹਿਲ ਕਲਾਂ -ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਪਿੰਡ ਸਹਿਜੜਾ ਵਿਖੇ ਕਿਸਾਨ ਆਗੂਆਂ ਤੇ ਵਰਕਰਾ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਸਬੰਧੀ ਜਾਗਰਿਤ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਆਰਡੀਨੈਂਸ ਦੀਆਂ ਕਾਪੀਆਂ ਵੰਡਣ ਦੀ ਮੁਹਿੰਮ ਪਿੰਡ ਸਹਿਜੜਾ ਤੋਂ ਘਰ ਘਰ ਜਾ ਕੇ ਕੀਤੀ ਗਈ ਇਸ ਮੌਕੇ ਜਥੇਬੰਦੀ ਦੇ ਆਗੂ ਗਗਨਦੀਪ ਸਿੰਘ ਸਹਿਜੜਾ ,ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਇਕਾਈ ਪ੍ਰਧਾਨ ਮੱਘਰ ਸਿੰਘ ਸਹਿਜੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨਾਂ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ  ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲਾਂ ਦੀਆਂ ਕਾਪੀਆਂ ਨੂੰ ਪਿੰਡ-ਪਿੰਡ ਘਰ-ਘਰ ਤੱਕ ਪਹੁੰਚਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਉਕਤ ਆਗੂਆਂ ਨੇ ਕਿਹਾ ਕਿ ਕੱਲ੍ਹ ਮਿਤੀ 07-09-2020 ਕੇਂਦਰ ਦੀ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ । ਜਿਸ ਵਿੱਚ ਤਿੰਨੇ ਖੇਤੀ ਆਰਡੀਨੈਂਸ ਬਿੱਲ ਲੋਕ ਸਭਾ ਵਿੱਚ ਪੇਸ਼ ਕਰਨ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ ਅਤੇ ਉਸ ਤਰੀਕ ਤੋਂ ਇਕ ਦਿਨ ਪਹਿਲਾਂ ਪੰਜਾਬ ਦੀਆਂ ਸਾਰੀਆਂ ਸੜਕਾਂ 12 ਕਿਸਾਨ ਜਥੇਬੰਦੀਆਂ ਵੱਲੋਂ ਜਾਮ ਕੀਤੀਆਂ ਜਾਣਗੀਆਂ ਅਤੇ ਜਿਸ ਤਰੀਕ ਨੂੰ ਪਾਰਲੀਮੈਂਟ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ ਉਸ ਦਿਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਾਰਲੀਮੈਂਟ ਦਾ ਘਿਰਾਓ ਵੀ ਕੀਤਾ ਜਾਵੇਗਾ ।ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਨਛੱਤਰ ਸਿੰਘ ,ਤਰਸੇਮ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਬਾਜਵਾ, ਜੱਗਰ ਸਿੰਘ ,ਅਮਰਜੀਤ ਸਿੰਘ  ਭੋਲਾ ,ਗੁਰਚਰਨ ਸਿੰਘ ,ਦਰਸ਼ਨ ਸਿੰਘ ,ਸਰਬਜੀਤ ਸਿੰਘ, ਸੁਰਿੰਦਰ ਸਿੰਘ ਵਜੀਦਕੇ  ਨਛੱਤਰ ਸਿੰਘ ਵਜੀਦਕੇ ,ਕਰਨੈਲ ਸਿੰਘ ਧਾਲੀਵਾਲ ,ਜਗਜੀਤ ਸਿੰਘ, ਭਰਪੂਰ ਸਿੰਘ ਬਲਵਿੰਦਰ ਸਿੰਘ ਸੁਰਜੀਤ ਸਿੰਘ ਅਵਤਾਰ ਸਿੰਘ ,ਜਿੰਦਰ ਸਿੰਘ, ਹਰਜਿੰਦਰ ਸਿੰਘ , ਬਲਾਕ ਮਹਿਲ ਕਲਾਂ ਦੇ ਵਿੱਤ ਸਕੱਤਰ ਸਿੰਗਾਰਾ ਸਿੰਘ ਛੀਨੀਵਾਲ, ਜੱਗਾ ਸਿੰਘ ਛੀਨੀਵਾਲ ਕਲਾਂ,  ਸਰਬਜੀਤ ਸਿੰਘ  ਸਹੋਰ, ਅਮਰ ਸਿੰਘ ਸਹੌਰ ਆਦਿ ਵੀ ਹਾਜ਼ਰ ਸਨ।