ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸੋਹੀ)- ਦੂਰਦਰਸ਼ਨ ਦੇ ਡੀ ਡੀ ਪੰਜਾਬੀ ਚੈਨਲ ਤੇ ਹਰ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਵੱਲੋਂ ਨੰਨ੍ਹੇ ਉਸਤਾਦ ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ।ਜਿਸ ਪ੍ਰੋਗਰਾਮ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ।ਮਾਪੇ ਖੁਸ਼ ਹਨ ਕਿ ਇਹ ਬੱਚੇ ਘਰ ਬੈਠੇ ਆਨਲਾਈਨ ਸਿੱਖਿਆ ਦੇ ਨਾਲ ਨਾਲ ਸਾਰਥਿਕ ਪ੍ਰੋਗਰਾਮਾਂ ਨਾਲ ਮਾਰਜਨ ਵੀ ਕਰ ਰਹੇ ਹਨ।ਇਸ ਨਾਲ ਬੱਚਿਆਂ ਨੂੰ ਆਪਣੀ ਕਲਾ ਦਾ ਹੋਣ ਦਾ ਮੌਕਾ ਮਿਲ ਰਿਹਾ ਹੈ।ਇਸੇ ਹੀ ਲੜੀ ਤਹਿਤ ਐਤਵਾਰ ਨੂੰ ਪੇਸ਼ ਕੀਤੇ ਨੰਨ੍ਹੇ ਉਸਤਾਦ ਪ੍ਰੋਗਰਾਮ ਵਿੱਚ ਇਸ ਵਾਰ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੀਆਂ ਚੌਥੀ ਜਮਾਤ ਦੀਆਂ ਵਿਦਿਆਰਥੀਆਂ ਲਵਲੀਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਆਪਣਾ ਲੋਕ ਗੀਤ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ।ਇਨ੍ਹਾਂ ਬੱਚਿਆਂ ਨੂੰ ਉਕਤ ਪ੍ਰੋਗਰਾਮ ਦੀ ਤਿਆਰੀ ਗਾਈਡ ਅਧਿਆਪਕਾ ਰਾਜਵੰਤ ਕੌਰ ਵੱਲੋਂ ਕਰਵਾਈ ਗਈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਸਰਦਾਰ ਹਰਪ੍ਰੀਤ ਸਿੰਘ ਦੀਵਾਨਾ ਨੇ ਦੱਸਿਆ ਕਿ ਨਰੈਣ ਪੜ੍ਹਾਈ ਅਤੇ ਅਜਿਹੇ ਸਾਰਥਿਕ ਪ੍ਰੋਗਰਾਮਾਂ ਕਾਰਨ ਮਾਪੇ ਤਸੱਲੀ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਅੱਗੇ ਰਹਿੰਦੇ ਹਨ ਉਸੇ ਤਰ੍ਹਾਂ ਇਨ੍ਹਾਂ ਬੱਚਿਆਂ ਨੇ ਵੀ ਆਪਣੇ ਪਿੰਡ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।