ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੈਡੀਕਲ ਕੋਰਸਾਂ ਵਿੱਚ ਦਾਖ਼ਲਿਆਂ ਲਈ 13 ਸਤੰਬਰ (ਐਤਵਾਰ) ਨੂੰ ਹੋਣ ਵਾਲੀ ਨੀਟ ਪ੍ਰੀਖਿਆ ਕਰਕੇ ਉਸ ਦਿਨ ਸੂਬੇ ਵਿੱਚ ਕਿਸੇ ਤਰ੍ਹਾਂ ਦਾ ਕਰਫਿਊ ਨਹੀਂ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਪ੍ਰੀਖਿਆਰਥੀਆਂ ਦੀ ਆਮਦੋਰਫ਼ਤ ਨੂੰ ਸੁਖਾਲਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਹੈ। ਉਂਜ ਉਨ੍ਹਾਂ ਸਾਫ਼ ਕਰ ਦਿੱਤਾ ਕਿ ਊਸ ਦਿਨ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਚੇਤੇ ਰਹੇ ਕਿ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਲੰਘੇ ਦਿਨੀਂ ਸੂਬੇ ’ਚ ਹਰ ਐਤਵਾਰ ਨੂੰ ਮੁਕੰਮਲ ਕਰਫਿਊ ਲਾਉਣ ਦਾ ਐਲਾਨ ਕੀਤਾ ਸੀ।