ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਪਿੰਡ ਗਹਿਲ ਵਿਖੇ ਔਰਤਾਂ ਨਾਲ ਮੀਟਿੰਗ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਵਾਪਸ ਕਰਵਾਉਣ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ 15 ਤੋਂ 20 ਸਤੰਬਰ ਤੱਕ ਪਟਿਆਲਾ ਵਿਖੇ ਕੇਂਦਰ ਤੇ ਰਾਜ ਸਰਕਾਰ ਖਿਲਾਫ਼ ਦਿੱਤੇ ਜਾ ਰਹੇ ਧਰਨੇ ਵਿੱਚ ਔਰਤਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜਥੇਬੰਦੀ ਦੀ ਆਗੂ ਕਮਲਜੀਤ ਕੌਰ ਬਰਨਾਲਾ ਅਤੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਮੀਟਿੰਗ ਸਮੇਂ ਕਿਸਾਨ ਆਗੂਆਂ ਤੇ ਵਰਕਰਾਂ ਦੇ ਜੁੜੇ ਇਕੱਠ ਨੂੰ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਸ ਅਤੇ ਬਿਜਲੀ ਸੋਧ ਬਿੱਲ ਦੇ ਹੱਕ ਵਿੱਚ ਅਕਾਲੀ ਦਲ ਬ ਦੇ ਮੈਂਬਰ ਪਾਰਲੀਮੈਂਟਾਂ ਤੇ ਰਾਜਸਭਾ ਮੈਂਬਰਾਂ ਵੱਲੋਂ ਕਿਸਾਨ ਵਿਰੋਧੀ ਫ਼ੈਸਲਿਆਂ ਦੇ ਹੱਕ ਵਿੱਚ ਵੋਟ ਪਾ ਕੇ ਆਪਣਾ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਕਿਸਾਨਾਂ ਦੇ ਹਕਾਂ ਦੀ ਬਜਾਏ ਆਪਣੀ ਕੇਂਦਰੀ ਵਜ਼ਾਰਤ ਦੀ ਕੁਰਸੀ ਵੱਧ ਪਿਆਰੀ ਹੈ ਉਨ੍ਹਾਂ ਕੈਪਟਨ ਸਰਕਾਰ ਤੇ ਵਰਦਿਆਂ ਕਿਹਾ ਕਿ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਮਾਫ਼ ਕਰਨ ਨਸ਼ਾ ਚਾਰ ਹਫ਼ਤਿਆਂ ਵਿਚ ਖ਼ਤਮ ਕਰਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਘਰ-ਘਰ ਨੌਕਰੀ ਦੇਣ ਬੇਰੁਜ਼ਗਾਰ ਨੂੰ ਨੂੰ ਬੇਕਾਰੀ ਭੱਤਾ ਦੇਣ ਲੋੜਵੰਦ ਵਿਅਕਤੀਆਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕਰਨ ਤੋਂ ਇਲਾਵਾ ਵੱਡੇ-ਵੱਡੇ ਦਾਅਵੇ ਕਰਕੇ ਆਪਣੀ ਸਰਕਾਰ ਬਣਾਈ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਚੁੱਕੀ ਹੈ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 15 ਤੋਂ 20 ਸਤੰਬਰ ਤੱਕ ਪਟਿਆਲਾ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਕਿਸਾਨ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕੀਤਾ ਜਾਵੇਗਾ ਉਨ੍ਹਾਂ ਸਮੂਹ ਕਿਸਾਨਾਂ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪਟਿਆਲਾ ਵਿਖੇ 15 ਸਤੰਬਰ ਤੋਂ 20 ਸਤੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਵਿੱਚ ਕਾਫਲਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੁਨੀਅਨ ਗਹਿਲ ਔਰਤ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ ਜਿਸ ਵਿੱਚ ਪਰਮਜੀਤ ਕੌਰ ਨੂੰ ਇਕਾਈ ਗਹਿਲ ਦੀ ਪ੍ਰਧਾਨ,ਹਰਜੀਤ ਕੌਰ ਨੂੰ ਮੀਤ ਪ੍ਰਧਾਨ,ਗੁਰਮੀਤ ਕੌਰ ਨੂੰ ਖ਼ਜ਼ਾਨਚੀ,ਰਣਜੀਤ ਕੌਰ ਨੂੰ ਸਹਾਇਕ ਖਜ਼ਾਨਚੀ,ਲਖਵੀਰ ਕੌਰ ਨੂੰ ਸਕੱਤਰ,ਵੀਰਪਾਲ ਕੌਰ ਨੂੰ ਸਲਾਹਕਾਰ ਚੁਣਿਆ ਗਿਆ।ਇਸ ਮੌਕੇ ਨਵੀਂ ਬਣੀ ਇਕਾਈ ਪ੍ਰਧਾਨ ਪਰਮਜੀਤ ਕੌਰ ਗ੍ਰਹਿਲ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਜੋ ਜ਼ਿੰਮੇਵਾਰੀ ਸਾਨੂੰ ਜਥੇਬੰਦੀ ਵਿੱਚ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪਟਿਆਲਾ ਪੱਕੇ ਮੋਰਚੇ ਵਿੱਚ ਔਰਤਾਂ ਕਾਫਲੇ ਸਮੇਤ ਸ਼ਮੂਲੀਅਤ ਕਰਨਗੀਆਂ ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਗਹਿਲ,ਹਾਕਮ ਸਿੰਘ ਗਹਿਲ,ਵੀਰਪਾਲ ਕੌਰ,ਹਰਪਿੰਦਰ ਕੌਰ ਤੋਂ ਇਲਾਵਾ ਹੋਰ ਔਰਤਾਂ ਵੀ ਹਾਜ਼ਰ ਸਨ।