ਨਵੀਂ ਦਿੱਲੀ, ਸਤੰਬਰ 2020- (ਏਜੰਸੀ ) ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ’ਤੇ ਫੌਰੀ ਰੋਕ ਲਾ ਦਿੱਤੀ ਹੈ। ਸਰਕਾਰ ਦੀ ਇਸ ਪੇਸ਼ਕਦਮੀ ਦਾ ਮੁੱਖ ਮੰਤਵ ਪਿਆਜ਼ ਦੀ ਉਪਲਬਧਤਾ ਨੂੰ ਵਧਾਉਣਾ ਤੇ ਘਰੇਲੂ ਮਾਰਕੀਟ ’ਚ ਵਧਦੀਆਂ ਕੀਮਤਾਂ ਨੂੰ ਨੱਥ ਪਾਉਣਾ ਹੈ। ਵਿਦੇਸ਼ ਵਣਜ ਬਾਰੇ ਡਾਇਰੈਕਟੋਰੇਟ ਜਨਰਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੌਮੀ ਰਾਜਧਾਨੀ ਵਿੱਚ ਪਿਆਜ਼ ਦਾ ਭਾਅ 40 ਰੁਪਏ ਪ੍ਰਤੀ ਕਿਲੋ ਹੈ।