ਨਵੀਂ ਦਿੱਲੀ, ਸਤੰਬਰ 2020 -(ਜਨ ਸਕਤੀ ਬਿਉਰੋ )- ਸਰਕਾਰ ਦੇ ਖੇਤੀ ਬਿੱਲ ਨੂੰ ਲੈ ਕੇ ਕੇਂਦਰ ਦੀ ਐੱਨਡੀਏ ਸਰਕਾਰ ਵਿਚ ਮਤਭੇਦ ਸਾਫ ਤੌਰ ’ਤੇ ਉੱਭਰਦੇ ਨਜ਼ਰ ਆ ਰਹੇ ਹਨ। ਰਾਸ਼ਟਰੀ ਲੋਕਤੰਤਰਿਕ ਗੱਠਜੋੜ ਵਿਚ ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਕੋਟੇ ਤੋਂ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲ ਦੇ ਵਿਰੋਧ ’ਚ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਨਾਲ ਸੰਬੰਧਤ ਤਿੰਨ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਚ ਅਸੰਤੋਸ਼ ਵਧਦਾ ਜਾ ਰਿਹਾ ਹੈ। ਕੇਂਦਰ ਦੀ ਐੱਨਡੀਏ ਸਰਕਾਰ ਦੇ ਸਹਿਯੋਗੀ ਅਕਾਲੀ ਦਲ ਨੇ ਇਨ੍ਹਾਂ ਮਾਮਲਿਆਂ ਵਿਚ ਆਪਣੇ ਸਾਂਸਦਾਂ ਨੂੰ ਵਿਪ੍ਹ ਜਾਰੀ ਕੀਤਾ ਤੇ ਸੰਸਦ ਦੇ ਮੌਨਸੂਨ ਸੈਸ਼ਨ ਵਿਚ ਆਉਣ ਵਾਲੇ ਇਨ੍ਹਾਂ ਬਿੱਲਾਂ ਖ਼ਿਲਾਫ਼ ਵੋਟ ਕਰਨ ਨੂੰ ਕਿਹਾ ਹੈ। ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਰਾਹੀਂ ਜਾਣਕਾਰੀ ਸਾਜ਼ੀ ਕੀਤੀ।