ਮਹਿਲ ਕਲਾਂ /ਬਰਨਾਲਾ -ਸਤੰਬਰ 2020 (ਗੁਰਸੇਵਕ ਸਿੰਘ ਸੋਹੀ)- ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਇੱਕ ਕਿਸਾਨ ਪਰਿਵਾਰ ਦੇ ਘਰ ਬੀਤੀ ਰਾਤ ਸੋਨਾ ਅਤੇ ਨਕਦੀ ਚੋਰੀ ਕੀਤੇ ਜਾਣ ਦੇ ਮਾਮਲੇ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸੀਆਈਏਏ ਸਟਾਫ ਦੇ ਸਹਿਯੋਗ ਨਾਲ ਚੋਰੀ ਨੂੰ ਟਰੇਸ ਕਰਕੇ ਪਰਿਵਾਰਕ ਮੈਂਬਰਾਂ ਤੋਂ ਸੋਨਾ ਅਤੇ ਨਕਦੀ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੌਕੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਲ ਕਲਾਂ ਪੁਲਿਸ ਨੂੰ ਗੁਰਤੇਜ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੁਹਾਣਕੇ ਕਲਾਂ ਦੇ ਘਰ ਸੋਹਣਾ ਅਤੇ ਨਕਦੀ ਚੋਰੀ ਹੋਣ ਦੀ ਸੂਚਨਾ ਮਿਲੀ ਸੀ।ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਏ ਐੱਸ ਪੀ ਮਹਿਲ ਕਲਾਂ ਡਾਕਟਰ ਪ੍ਰੱਗਿਆ ਜੈਨ ਦੀ ਅਗਵਾਈ ਹੇਠ ਬਣੀ ਟੀਮ ਉਕਤ ਚੋਰੀ ਨੂੰ ਕੁਝ ਹੀ ਘੰਟਿਆਂ ਵਿੱਚ ਟਰੇਸ ਕਰਕੇ ਪਰਿਵਾਰਕ ਮੈਂਬਰਾਂ ਵਿੱਚੋਂ ਹੀ ਸੋਨਾ ਅਤੇ ਨਕਦੀ ਬਰਾਮਦ ਕਰ ਲਈ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਪ੍ਰੱਗਿਆ ਜੈਨ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ ਇਸ ਲਈ ਉਨ੍ਹਾਂ ਦੀ ਹਰ ਮੁਸ਼ਕਲ ਨੂੰ ਹੱਲ ਕਰਨਾ ਸਾਡਾ ਮੁੱਢਲਾ ਫਰਜ ਤੇ ਡਿਊਟੀ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਤੋਂ ਡਰਨ ਦੀ ਬਜਾਏ ਪੁਲਿਸ ਨੂੰ ਸਹਿਯੋਗ ਕਰਨ ਤਾਂ ਜੋ ਕੋਈ ਵੀ ਗਲਤ ਅਨਸਰ ਸਮਾਜ ਵਿੱਚ ਸਿਰ ਨਾ ਚੁੱਕ ਸਕੇ ਡਾ ਜੈਨ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਗਲਤ ਕੰਮ ਕਰਨੇ ਛੱਡ ਦੇਣ ਉਨ੍ਹਾਂ ਕਿਹਾ ਕਿ ਮਾਣਯੋਗ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਟੀਮ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਜੋ ਬੀੜਾ ਚੁੱਕਿਆ ਉਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।