ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਉੱਪਰ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਵਜੀਦਕੇ ਕਲਾਂ,ਗੁਰਮ,ਗੁੰਮਟੀ,ਨੰਗਲ,ਗਹਿਲ,ਦੀਵਾਨਾ ਸੱਦੋਵਾਲ,ਗੰਗੋਹਰ,ਪੰਡੋਰੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਬਿਜਲੀ ਸੋਧ ਬਿਲ,ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਅਤੇ ਕਿਸਾਨ ਵਿਰੋਧੀ ਫ਼ੈਸਲਿਆਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢ ਕੇ ਅਰਥੀ ਫੂਕ ਮੁਜ਼ਾਹਰੇ ਕਰਕੇ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਫੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ,ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ,ਖ਼ਜ਼ਾਨਚੀ ਨਾਹਰ ਸਿੰਘ ਗੁੰਮਟੀ,ਸਕੱਤਰ ਮਾਨ ਸਿੰਘ ਗੁਰਮ,ਇਕਾਈ ਪ੍ਰਧਾਨ ਮੇਜਰ ਸਿੰਘ ਗੁਰਮ,ਬਲਾਕ ਆਗੂ ਕੁਲਦੀਪ ਸਿੰਘ ਚੁਹਾਣਕੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਬਿਜਲੀ ਸੋਧ ਬਿਲ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਖਰੀਦਣ ਦਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਨੂੰ ਸੌਂਪ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਕਿਸਾਨ ਮਜ਼ਦੂਰ ਦੁਕਾਨਦਾਰ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਰੱਖ ਦਿੱਤਾ ਅਤੇ ਔਖੇ ਸੰਕਟ ਵਿਚੋਂ ਗੁਜ਼ਰ ਰਹੀ ਕਿਸਾਨੀ ਉੱਪਰ ਕੇਂਦਰ ਸਰਕਾਰ ਵੱਲੋਂ ਅਜਿਹੇ ਹਮਲੇ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਮੋਟਰਾਂ ਦੇ ਬਿਲ ਲਾਉਣ ਸਮੇਤ ਹੋਰ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ।ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਅਸਤੀਫਾ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਕਿਉਂਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਅਤੇ ਬਾਦਲ ਖਿਲਾਫ ਲੜੇ ਜਾ ਰਹੇ ਸੰਘਰਸ਼ ਦੇ ਦਬਾਅ ਅੱਗੇ ਚੁੱਕਦਿਆਂ ਇਹ ਅਸਤੀਫਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਲਗਾਏ ਗਏ ਪੱਕੇ ਮੋਰਚੇ ਵਿੱਚ ਜਥੇਬੰਦੀ ਦੇ ਆਗੂ ਤੇ ਵਰਕਰ ਲੰਗਰ ਸਮੱਗਰੀ ਸਮੇਤ ਜ਼ਿਲ੍ਹਾ ਬਰਨਾਲਾ ਵਿੱਚੋਂ ਇੱਕ ਵੱਡੇ ਕਾਫ਼ਲੇ ਸਮੇਤ ਧਰਨੇ ਵਿੱਚ ਸ਼ਮੂਲੀਅਤ ਕਰਨਗੇ ਅਤੇ ਕਿਸਾਨ ਮਜ਼ਦੂਰਾਂ ਦੇ ਇਕੱਠਾਂ ਤੇ ਲਾਈਆਂ ਪਾਬੰਦੀਆਂ ਰੱਦ ਕਰਨ, ਸਾਰੀਆਂ ਫਸਲਾਂ ਦਾ ਵੱਧ ਤੋਂ ਵੱਧ ਮੁੱਲ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਬੋਲਦਿਆਂ ਇਹ ਵੀ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ।ਇਸ ਮੌਕੇ ਜਥੇਬੰਦੀ ਦੇ ਆਗ ਕੁਲਦੀਪ ਬਾਵਾ ਗੁਰਮ,ਇੰਦਰਜੀਤ ਸਿੰਘ,ਮੱਘਰ ਸਿੰਘ,ਪੁਸਪਿੰਦਰ ਸਿੰਘ,ਰਾਜ ਸਿੰਘ,ਜੋਰਾ ਸਿੰਘ ਮੱਲੀ,ਦਰਸ਼ਨ ਸਿੰਘ ਸੰਧੂ,ਚਰਨਜੀਤ ਸਿੰਘ ਦਿਓਲ,ਹਰਦਿਆਲ ਸਿੰਘ ਗੰਗੋਹਰ,ਮਲਕੀਤ ਸਿੰਘ ਪੰਡੋਰੀ,ਦਰਸ਼ਨ ਸਿੰਘ ਪੰਡੋਰੀ,ਗੁਰਮੇਲ ਸਿੰਘ ਨੰਗਲ, ਦਰਸ਼ਨ ਸਿੰਘ ਨੰਗਲ,ਬਲਰਾਜ ਸਿੰਘ ਬੇਦੀ,ਕੇਵਲ ਸਿੰਘ ਜ਼ੈਲਦਾਰ,ਰਣਜੀਤ ਸਿੰਘ ਰਿੰਕੂ,ਜਗਸੀਰ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ।