You are here

ਮਹਿਲ ਕਲਾਂ ਵਿਖੇ ਮਠਾੜੂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ 

ਨਸ਼ੇ ਦੇ ਸੌਦਾਗਰਾਂ ਨੂੰ ਫੜਨ`ਚ ਨਾਕਾਮ ਰਹੀ ਸਰਕਾਰ -ਰਾਜਦੇਵ ਸਿੰਘ ਖ਼ਾਲਸਾ

ਮਹਿਲ ਕਲਾਂ/ ਬਰਨਾਲਾ- ਸਤੰਬਰ 2020 - (ਗੁਰਸੇਵਕ ਸਿੰਘ ਸੋਹੀ)- ਨਸ਼ਿਆਂ ਦੀ Àਵਰਡੋਜ਼ ਨਾਲ ਮੌਤ ਦੇ ਮੂੰਹ ਜਾ ਰਹੀ ਭਵਿੱਖ ਦੀ ਵਾਰਸ ਨੌਜਵਾਨੀ ਬਚਾਉਣ ਲਈ ਸਰਕਾਰ ਬਣਦੀ ਜ਼ਿੰਮੇਵਾਰੀ ਨਿਭਾਉਣ ਚ ਬੁਰੀ ਤਰਾਂ ਅਸਫਲ ਸਾਬਤ ਹੋਈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਸ: ਰਾਜਦੇਵ ਸਿੰਘ ਖ਼ਾਲਸਾ ਨੇ ਅੱਜ ਇੱਥੇ ਇੱਕ ਕਰੋੜ ਦਾ ਚਿੱਟਾ ਪੀ ਕੇ Àਵਰਡੋਜ਼ ਨਾਲ ਮੌਤ ਦੇ ਮੂੰਹ 'ਚ ਚਲੇ ਗਏ ਗਾਇਕ ਗਗਨਦੀਪ ਸਿੰਘ ਉਰਫ਼ ਰਾਂਝਾ ਦੇ ਪਿਤਾ ਸੁਖਦੇਵ ਸਿੰਘ ਮਠਾੜੂ, ਮਾਤਾ ਸੁਖਵਿੰਦਰ ਕੌਰ ਦੇ ਨਾਲ ਦੁੱਖ ਸਾਂਝਾਂ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਵਿੱਤਰ ਗੁਟਕਾ ਸਾਹਿਬ ਚੁੱਕ ਕੇ ਨਸ਼ੇ ਨੂੰ ਚਾਰ ਹਫ਼ਤੇ ਚ ਖ਼ਤਮ ਕਰਨ ਦੀ ਖਾਧੀ ਸਹੁੰ ਝੂਠੀ ਹੋ ਚੁੱਕੀ ਹੈ ਕਿਉਂ ਕਿ ਨਸ਼ਾ ਕੰਟਰੋਲ ਹੋਣ ਦੀ ਥਾਂ ਘਰ-ਘਰ ਤੱਕ ਪਹੁੰਚ ਚੁੱਕਾ ਹੈ। ਉਧਰ ਪੁਲਿਸ ਨਸ਼ੇ ਦੇ ਵੱਡੇ ਤਸਕਰਾਂ ਨੂੰ ਫੜਨ 'ਚ ਨਾਕਾਮ ਰਹੀ ਹੈ। ਸ : ਖ਼ਾਲਸਾ ਨੇ ਮੰਗ ਕੀਤੀ ਕਿ ਨਸ਼ੇ ਦੀ ਵੱਡੀ ਪੱਧਰ ਤੇ ਵਿੱਕਰੀ ਕਰਵਾ ਰਹੇ ਨਸ਼ੇ ਦੇ ਸੁਦਾਗਰਾਂ ਨੂੰ ਤਰੰਤ ਨੱਥ ਪਾ ਕੇ ਹਰ ਰੋਜ਼ ਮੌਤ ਦੇ ਮੂੰਹ ਚ ਜਾ ਰਹੇ ਨੌਜਵਾਨ ਵਰਗ ਨੂੰ ਬਚਾਇਆ ਜਾ ਸਕੇ। ਇਸ ਸਮੇਂ ਜਥੇ: ਅਜਮੇਰ ਸਿੰਘ ਮਹਿਲ ਕਲਾਂ, ਦਰਸ਼ਨ ਸਿੰਘ ਖ਼ਾਲਸਾ, ਜਗਰੂਪ ਸਿੰਘ, ਅਵਤਾਰ ਸਿੰਘ ਚੀਮਾ ਆਦਿ ਹਾਜ਼ਰ ਸਨ।