ਜਗਰਾਓਂ, ਸਤੰਬਰ 2020 -(ਜਸਮੇਲ਼ ਗਾਲਿਬ/ਮਨੰਜਿੰਦਰ ਗਿੱਲ)- ਜਗਰਾਓਂ ਵੀਰਵਾਰ ਨੂੰ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਸੜਕਾਂ 'ਤੇ ਉਤਰੀ 'ਆਪ' ਨੇ ਧਰਨਾ ਤੇ ਰੋਸ ਮਾਰਚ ਕੱਢਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਉੱਪ ਆਗੂ ਅਤੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਖੇਤੀ ਬਿੱਲਾਂ ਰਾਹੀਂ ਕੇਂਦਰ ਸਰਕਾਰ ਮੰਡੀ ਸਿਸਟਮ ਦਾ ਭੋਗ ਪਾਉਣ 'ਤੇ ਤੁਲੀ ਹੋਈ ਹੈ, ਜਿਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਪੰਜਾਬ ਤੇ ਹਰਿਆਣਾ ਹੋਵੇਗਾ। ਇਨ੍ਹਾਂ ਖੇਤੀ ਬਿੱਲਾਂ ਰਾਹੀਂ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਕੋਲ ਕਿਸਾਨੀ ਨੂੰ ਗਹਿਣੇ ਰੱਖਣ ਦੀ ਸਾਜ਼ਿਸ਼ ਵੀ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਕਰਜ਼ੇ ਦੀ ਮਾਰ ਦੇ ਨਾਲ-ਨਾਲ ਕੈਪਟਨ ਦੀ ਵਾਅਦਾਖ਼ਿਲਾਫ਼ੀ ਦਾ ਖਮਿਆਜ਼ਾ ਭੁਗਤ ਰਹੀ ਹੈ। ਇਸ ਉਪਰੰਤ 'ਆਪ' ਵੱਲੋਂ ਸਥਾਨਕ ਝਾਂਸੀ ਰਾਣੀ ਚੌਕ 'ਚ ਪੀਐੱਮ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵਿਧਾਇਕਾ ਸਰਬਜੀਤ ਕੌਰ ਮਾਣੰੂਕੇ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦਾ 'ਆਪ' ਹਮਾਇਤ ਕਰਦੀ ਹੋਈ ਸੜਕਾਂ 'ਤੇ ਉੱਤਰੇਗੀ।