ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)- ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ਼ ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸ਼ਮੂਲੀਅਤ ਕੀਤੀ ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਛੇ ਦਿਨਾਂ ਦਾ ਵਾਅਦਾ ਕਰਕੇ ਦੇਸ਼ ਵਾਸੀਆਂ ਦੇ ਸਭ ਤੋਂ ਬੁਰੇ ਦਿਨ ਲਿਆ ਦਿੱਤੇ ਹਨ। ਅੱਜ ਮੋਦੀ ਦੀ ਸਰਕਾਰ ਵਿੱਚ ਹਰ ਕੋਈ ਅਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਿਹਾ ਹੈ ਅਤੇ ਜੋ ਅੰਨਦਾਤਾ ਮਿੱਟੀ ਨਾਲ ਮਿੱਟੀ ਹੋ ਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ਮੋਦੀ ਸਰਕਾਰ ਉਸ ਨੂੰ ਹੀ ਤਬਾਹ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਵਿੱਚ ਕਾਂਗਰਸ ਪਾਰਟੀ ਵੱਲੋਂ ਪੂਰੀ ਤਰ੍ਹਾਂ ਡਟ ਕੇ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ੍ਰੋਮਣੀ ਅਕਾਲੀ ਦਲ ਨੂੰ ਨਿਸਾਨੇ ਤੇ ਲੈਦਿਆ ਕਿਹਾ ਕੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਲਗਾਤਾਰ ਲੜੇ ਜਾ ਰਹੇ ਸੰਘਰਸ਼ ਦੀ ਘੇਰਾਬੰਦੀ ਕਾਰਨ ਜਥੇਬੰਦੀਆਂ ਦੇ ਦਬਾਅ ਹੇਠ ਆ ਕੇ ਅਸਤੀਫਾ ਦੇਣ ਦਾ ਇੱਕ ਡਰਾਮਾ ਰਚਿਆ ਹੈ ਕਿਉਂਕਿ ਅਕਾਲੀ ਦਲ ਨੇ ਪਹਿਲਾਂ ਹੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਇਸ ਨੂੰ ਕਿਸਾਨ ਪੱਖੀ ਆਰਡੀਨੈੱਸ ਕਹਿ ਕੇ ਕੇਂਦਰ ਸਰਕਾਰ ਦਾ ਪ੍ਰਚਾਰ ਕੀਤਾ ਗਿਆ ਸੀ ਪਰ ਅੱਜ ਅਕਾਲੀ ਦਲ ਕੁਰਸੀ ਨੂੰ ਕੁਰਬਾਨੀ ਦੇਣ ਦੀਆਂ ਗੱਲਾਂ ਕਰਕੇ ਕਿਸਾਨਾਂ ਅਤੇ ਜਥੇਬੰਦੀਆਂ ਨੂੰ ਗੁੰਮਰਾਹ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਪਹਿਲਾਂ ਵਿਧਾਨ ਸਭਾ ਵਿੱਚੋਂ ਇੱਕ ਮਤਾ ਲਿਆ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਸੀ ਉਥੇ ਪਿਛਲੇ ਦਿਨੀਂ ਵੱਖ ਵੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਸੱਦ ਕੇ ਵਿਧਾਨ ਸਭਾ ਵਿੱਚ ਮਤਾ ਪਾ ਕੇ ਆਰਡੀਨੈਂਸਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਫੈਸਲਾ ਲੈ ਕੇ ਕਿਸਾਨ ਹਤੈਸ਼ੀ ਹੋਣ ਦਾ ਸਬੂਤ ਦਿੱਤਾ ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਡਟ ਕੇ ਚਟਾਨ ਵਾਂਗ ਖੜ੍ਹੀ ਹੈ। ਇਸ ਮੌਕੇ ਸਮਾਜ ਸੇਵੀ ਕਾਨਗੋ ਉਜਾਗਰ ਸਿੰਘ ਦਿਉਲ,ਸਰਪੰਚ ਕਿਰਨਜੀਤ ਸਿੰਘ ਮਿੰਟੂ ,ਗੁਰਜੀਤ ਸਿੰਘ ਠੁੱਲੀਵਾਲ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ, ਸੰਮਤੀ ਮੈਂਬਰ ਜਗਜੀਤ ਕੌਰ, ਸਹਿਜੜਾ ਸੁਖਦੇਵ ਸਿੰਘ ਧਨੇਰ ਜਸਵਿੰਦਰ ਸਿੰਘ ਠੂਲੀਵਾਲ,ਸਰਪੰਚ ਵੀਰਪਾਲ ਕੌਰ ਧਨੇਰ ,ਸਰਬਜੀਤ ਸਿੰਘ ਸਰਬੀ ਸੰਮਤੀ ਮੈਂਬਰ ਹਰਨੇਕ ਸਿੰਘ ਛਾਪਾ ਬੀਬੀ ਘਨੌਰੀ ਦੇ ਪੀਏ ਗੁਰਪ੍ਰੀਤ ਸਿੰਘ ਈਨਾ, ਬਾਜਵਾ ,ਰਾਜਵੀਰ ਸਿੰਘ ਧੂਰੀ ਆਦਿ ਤੋ ਇਲਾਵਾ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ ਹਾਜ਼ਰ ਸਨ