ਚੰਡੀਗੜ੍ਹ, ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- - ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਸਬੰਧੀ ਪ੍ਰੈਸ ਕਾਨਫ਼ਰੰਸ ਕੀਤੀ ਤੇ ਇਸ ਦੇ ਫ਼ਾਇਦੇ ਗਿਣਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ ਲਗਾਏ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ। ਉੱਥੇ ਹੀ, ਕਿਸਾਨਾਂ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਵਿਰੋਧ ਕੀਤਾ ਗਿਆ।