ਮਹਿਲ ਕਲਾਂ/ਬਰਨਾਲਾ-ਅਕਤੂਬਰ (ਗੁਰਸੇਵਕ ਸਿੰਘ ਸੋਹੀ)- ਜ਼ਿਲ੍ਹਾ ਪ੍ਰਸ਼ਾਸਨ ਇਲਾਕੇ ਦੀਆਂ ਪੰਚਾਇਤਾਂ ਕਲੱਬਾਂ ਵੱਲੋਂ ਸੇਵਾ ਮੁਕਤ ਹੋਏ ਲਖਵਿੰਦਰ ਸਿੰਘ ਐੱਸਐੱਚਓ ਜਲਾਲਪੁਰ ਨੂੰ ਵੱਖ-ਵੱਖ ਗਿਫਟਾਂ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨ ਕੀਤਾ। ਪੰਜਾਬ ਪੁਲੀਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਥਾਣਾ ਠੁੱਲੀਵਾਲ ਵਿਖੇ ਐਸ ਅੈਚ.ਓ ਵਜੋਂ ਸਭਾਵਾਂ ਨਿਭਾਉਂਦੇ ਆ ਰਹੇ ਥਾਣਾ ਮੁਖੀ ਲਖਵਿੰਦਰ ਸਿੰਘ ਜਲਾਲਪੁਰ ਪਟਿਆਲਾ ਦੇ ਆਪਣੇ 36 ਸਾਲਾਂ ਦੀ ਸਰਵਿਸ ਦਾ ਕਾਰਜਕਾਲ ਪੂਰਾ ਹੋਣ ਤੇ ਉਨ੍ਹਾਂ ਨੂੰ ਸਮੂਹ ਸਟਾਫ਼ ਵੱਲੋਂ ਸੇਵਾ ਮੁਕਤ ਹੋਣ ਤੇ ਵਿਦਾਇਗੀ ਪਾਰਟੀ ਦਿੱਤੀ ਗਈ ਇਸ ਮੌਕੇ ਐਸਪੀਡੀ ਬਰਨਾਲਾ ਸੁਖਦੇਵ ਸਿੰਘ ਵਿਰਕ ਅਤੇ ਆਈਪੀਐੱਸ ਅਫਸਰ ਡਾ ਪ੍ਰੱਗਿਆ ਜੈਨ ਨੇ ਥਾਣਾ ਠੁੱਲੀਵਾਲ ਦੇ ਮੁਖੀ ਲਖਵਿੰਦਰ ਸਿੰਘ ਜਲਾਲਪੁਰ ਪਟਿਆਲਾ ਦੇ ਸੇਵਾ ਮੁਕਤ ਹੋਣ ਤੇ ਉਨ੍ਹਾਂ ਦੀਆਂ ਪੁਲਸ ਵਿਭਾਗ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੁਲੀਸ ਵਿਭਾਗ ਵਿੱਚ ਜ਼ਿਲ੍ਹਾ ਪਟਿਆਲਾ,ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਆਪਣੀ ਡਿਊਟੀ ਦੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਕਿਉਂਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਹਿਤਾਂ ਅਨੁਸਾਰ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਗਈ ਉਨ੍ਹਾਂ ਨੇ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਉਨ੍ਹਾਂ ਕਿਹਾ ਕਿ ਅੱਜ ਲਖਵਿੰਦਰ ਸਿੰਘ ਜਲਾਲਪੁਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਸਾਫ ਸੁਥਰੇ ਅਕਸ ਨਾਲ ਨਿਭਾਈਆਂ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਪੁਲੀਸ ਵਿਭਾਗ ਵਿੱਚ ਆਪਣੀ ਡਿਊਟੀ ਦੀਆਂ ਸੇਵਾਵਾਂ ਨਿਭਾ ਰਹੇ ਹੋਰ ਕਰਮਚਾਰੀਆਂ ਨੂੰ ਵੀ ਆਪਣੀ ਬਣਦੀ ਜ਼ਿੰਮੇਵਾਰੀ ਸਾਫ ਸਫ਼ਰ ਅਕਸ ਨਾਲ ਨੂੰ ਨਿਭਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਨੇ ਪੁਲੀਸ ਅਧਿਕਾਰੀ ਲਖਵਿੰਦਰ ਸਿੰਘ ਦੇ ਸੇਵਾ ਮੁਕਤ ਹੋਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰੇ ਸਾਲ ਸਾਫ਼ ਸੁਥਰੇ ਅਕਸ ਨਾਲ ਪੂਰਾ ਕੀਤਾ ਅਤੇ ਡਿਊਟੀ ਦੀਆਂ ਸੇਵਾਵਾਂ ਸਮੇਂ ਵੱਖ ਵੱਖ ਥਾਣਿਆਂ ਅੰਦਰ ਉਨ੍ਹਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਨਿੱਜੀ ਦਿਲਚਸਪੀ ਲੈ ਕੇ ਸੁਲਝਾਉਂਦੇ ਰਹੇ ਉਨ੍ਹਾਂ ਕਿਹਾ ਕਿ ਅੱਜ ਅਜਿਹੇ ਪੁਲੀਸ ਅਧਿਕਾਰੀਆਂ ਦੀਆਂ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਪੰਜਾਬ ਪੁਲੀਸ ਵਿੱਚ ਆਪਣੀਆਂ ਸੇਵਾਵਾਂ ਨੂੰ ਦੇ ਆ ਰਹੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਅਤੇ ਸਾਫ ਸੁਥਰੇ ਅਕਸ ਨਾਲ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਸਮੂਹ ਸਟਾਫ ਇਲਾਕੇ ਦੇ ਸਰਪੰਚਾਂ ਪੰਚਾਂ ਕਲੱਬਾਂ ਅਤੇ ਮੁਹਤ ਵਾਰ ਵਿਅਕਤੀਆਂ ਨੇ ਸੇਵਾ ਮੁਕਤ ਹੋਏ ਥਾਣਾ ਮੁਖੀ ਲਖਵਿੰਦਰ ਸਿੰਘ ਜਲਾਲਪੁਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਵੱਖ-ਵੱਖ ਗਿਫਟਾਂ ਅਤੇ ਸਨਮਾਨ ਚਿੰਨ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸੇਵਾ ਮੁਕਤ ਹੋਏ ਲਖਵਿੰਦਰ ਸਿੰਘ ਜਲਾਲਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਪੰਚਾਇਤਾਂ ਮੋਹਤਵਰ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਮਾਣ ਸਨਮਾਨ ਮੈਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਲਾਕੇ ਦੀਆਂ ਪੰਚਾਇਤਾਂ ਅਤੇ ਮੁਹਤਬਰ ਵਿਅਕਤੀਆਂ ਵੱਲੋਂ ਦਿੱਤਾ ਗਿਆ ਹੈ ਉਹ ਉਸ ਦਾ ਮੈਂ ਸਦਾ ਰਿਣੀ ਰਹਾਂਗਾ ਉਨ੍ਹਾਂ ਕਿਹਾ ਕਿ 26 ਮਾਰਚ 1983 ਨੂੰ ਮੈਂ ਪੰਜਾਬ ਪੁਲੀਸ ਵਿੱਚ ਪਟਿਆਲਾ ਵਿਖੇ ਭਰਤੀ ਹੋਇਆ ਸੀ 1984 ਵਿੱਚ ਪਟਿਆਲਾ ਵਿਸ਼ੇਸ਼ ਸੇਵਾਵਾਂ ਦੇਣ ਤੋਂ ਬਾਅਦ 26 ਮਾਰਚ 1985 ਨੂੰ ਪੰਜਾਬ ਪੁਲੀਸ ਵਿੱਚ ਨੰਬਰ ਮਿਲਣ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਅੰਦਰ ਵੱਖ ਵੱਖ ਥਾਣਿਆਂ ਵਿੱਚ ਵੱਖ ਵੱਖ ਅਹੁਦਿਆਂ ਉਪਰ ਰਹਿ ਕੇ ਸਮਾਜ ਦੇ ਲੋਕਾਂ ਦੀ ਸੇਵਾ ਕੀਤੀ ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਜਸਵਿੰਦਰ ਕੌਰ ਥਾਣਾ ਟੱਲੇਵਾਲ ਦੀ ਮੁਖੀ ਅਮਨਦੀਪ ਕੌਰ ਅਤੇ ਥਾਣਾ ਠੁੱਲੀਵਾਲ ਦੇ ਨਵੇਂ ਆਏ ਮੁਖੀ ਰਣਜੀਤ ਸਿੰਘ ਨੇ ਥਾਣਾ ਮੁਖੀ ਲਖਵਿੰਦਰ ਸਿੰਘ ਜਲਾਲਪੁਰ ਦੇ ਸੇਵਾ ਮੁਕਤ ਹੋਣ ਤੇ ਆਪਣੇ ਵੱਲੋਂ ਵਧਾਈ ਦਿੱਤੀ ਇਸ ਮੌਕੇ ਸਰਪੰਚ ਸਰਦਾਰਾ ਸਿੰਘ ਠੁੱਲੇਵਾਲ ਪੰਚ ਜਸਵਿੰਦਰ ਸਿੰਘ ਮਾਂਗਟ ਹਮੀਦੀ ਏਕਮ ਸਿੰਘ ਦਿਉਲ ਗਮਦੂਰ ਸਿੰਘ ਖਿਆਲੀ, ਬਲਜਿੰਦਰ ਸਿੰਘ ਮਿਸ਼ਰਾ ਵਜੀਦਕੇ ਕਲਾਂ ਸਰਪੰਚ ਦੀਸਾ ਬੇਗਮ ਮਾਂਗੇਵਾਲ ਸਾਬਕਾ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਭੋਲਾ ਠੁੱਲੀਵਾਲ ਪੰਚ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਗੁਰਮੁੱਖ ਸਿੰਘ ਹਮੀਦੀ ਸਬ ਤਹਿਸੀਲ ਮਹਿਲ ਕਲਾਂ ਦੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਠੁੱਲੀਵਾਲ ਬਲਵਿੰਦਰ ਸਿੰਘ ਕਾਕਾ ਗੁੰਮਟੀ ਸਰਪੰਚ ਦਰਸ਼ਨ ਸਿੰਘ ਨੰਗਲ ਸਰਪੰਚ ਬਲਬੀਰ ਸਿੰਘ ਕਰਮਗੜ੍ਹ ਤੋਂ ਇਲਾਵਾ ਐੱਸ ਆਈ ਸੱਤਪਾਲ ਸਿੰਘ ਏ ਐੱਸ ਆਈ ਗੁਰਤੇਜ ਸਿੰਘ ਬਲਬੀਰ ਸਿੰਘ ਮਨਜੀਤ ਸਿੰਘ ਰਣਜੀਤ ਸਿੰਘ ਮੁਨਸ਼ੀ ਗੁਰਦੀਪ ਸਿੰਘ ਸਮੇਤ ਇਲਾਕੇ ਦੇ ਸਮੂਹ ਪੰਚ ਸਰਪੰਚ ਕਲੱਬਾਂ ਦੇ ਅਹੁਦੇਦਾਰਾਂ ਤੇ ਸਮੂਹ ਸਟਾਫ ਦੇ ਕਰਮਚਾਰੀ ਵੀ ਹਾਜ਼ਰ ਸਨ।