ਮਹਿਲ ਕਲਾਂ/ਬਰਨਾਲਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)- ਪੈਨਸ਼ਨਰਜ਼ ਐਸੋਸੀਏਸ਼ਨ ਰਿਟਾਇਰ ਕਰਮਚਾਰੀਆਂ ਸਬ ਡਵੀਜ਼ਨ ਮਹਿਲ ਕਲਾਂ ਦੇ ਸਮੂਹ ਰਿਟਾਇਰ ਕਰਮਚਾਰੀਆਂ ਦੀ ਡਵੀਜ਼ਨ ਪੱਧਰੀ ਮੀਟਿੰਗ ਜਥੇਬੰਦੀ ਦੇ ਆਗੂ ਪਾਰਸ ਦੀ ਪ੍ਰਧਾਨਗੀ ਹੇਠ ਦੀ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ ਇਸ ਮੌਕੇ ਸਬ ਡਵੀਜ਼ਨ ਮਹਿਲ ਕਲਾਂ ਦੇ ਪ੍ਰਧਾਨ ਸੁਖਜੰਤ ਸਿੰਘ ਸੀਨੀਅਰ ਆਗੂ ਪਾਰਸ ਬਿੱਕਰ ਸਿੰਘ ਹਰਬੰਸ ਸਿੰਘ ਹਮੀਦੀ ਸ਼ਿੰਗਾਰਾ ਸਿੰਘ ਕੁਰੜ ਜਗਮੇਲ ਸਿੰਘ ਤੇ ਭਾਗ ਸਿੰਘ ਨੇ ਮੀਟਿੰਗ ਨੂੰ ਸਬੋਧਨ ਕਰਦਿਆਂ ਕਿਹਾ ਕਿ ਰਿਟਾਇਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਮਹਿਕਮੇ ਵੱਲੋਂ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਕਿਉਂਕਿ ਜਥੇਬੰਦੀ ਵੱਲੋਂ ਲਗਾਤਾਰ ਕਰਮਚਾਰੀਆਂ ਨੂੰ ਬਕਾਏ ਡੀਏ ਦੀਆਂ ਕਿਸਤਾਂ ਤੇ ਛੇਵੇਂ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਰਿਟਾਇਰ ਮੁਲਾਜ਼ਮਾਂ ਨੂੰ ਕੁਨੈਕਸ਼ਨ ਲਾਗੂ ਕਰਨ ਅਤੇ ਮੁਲਾਜ਼ਮਾਂ ਦੇ ਟੀ ਏ ਡੀ ਏ ਲਾਗੂ ਕਰਵਾਉਣ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਐਸੋਸੀਏਸ਼ਨ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਰਿਟਾਇਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰਕੇ ਉਨ੍ਹਾਂ ਦੇ ਹੱਕ ਦੀ ਲੜਾਈ ਲੜਦੀ ਆ ਰਹੀ ਹੈ ਉਨ੍ਹਾਂ ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸਰਕਲ ਬਰਨਾਲਾ ਅਧੀਨ ਪੈਂਦੇ ਬਰਨਾਲਾ ਮੰਡਲ ਵਿਖੇ 5 ਅਕਤੂਬਰ ਮਲੇਰਕੋਟਲਾ ਮੰਡਲਾਂ ਵਿਖੇ 8 ਅਕਤੂਬਰ ਧੂਰੀ ਮੰਡਲ ਵਿਖੇ 9 ਅਕਤੂਬਰ ਨੂੰ ਕਰਮਚਾਰੀਆਂ ਦੀਆਂ ਭੱਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਧਰਨੇ ਦਿੱਤੇ ਜਾਣਗੇ ਉਕਤ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਰਿਟਾਇਰ ਕਰਮਚਾਰੀਆਂ ਨੂੰ ਬਕਾਏ ਤੇ ਡੀ ਏ ਦੀਆਂ ਕਿਸ਼ਤਾਂ ਛੇਵੇਂ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕਰਨ ਮੁਲਾਜ਼ਮਾਂ ਦੇ ਟੀ ਏ ਡੀ ਕੇ ਲਾਗੂ ਕੀਤਾ ਜਾਵੇ ਉਨ੍ਹਾਂ ਸਮੂਹ ਸੇਵਾ ਮੁਕਤ ਕਰਮਚਾਰੀਆਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮੰਡਲ ਪੱਧਰ ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਜਥੇਬੰਦੀ ਦੇ ਆਗੂ ਚਮਕੌਰ ਸਿੰਘ ਨਿਰਮਲ ਸਿੰਘ ਬਾਬਾ ਹਰਿੰਦਰ ਦਾਸ ਸੁਰਜੀਤ ਸਿੰਘ ਅਮਰੀਕ ਸਿੰਘ ਮਹਿੰਦਰ ਸਿੰਘ ਸ਼ਿੰਗਾਰਾ ਸਿੰਘ ਕੋਟ ਆਦਿ ਨੇ ਵੀ ਆਪਣੇ ਵਿਚਾਰ ਰੱਖੇ।