ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ / ਮਨਜਿੰਦਰ ਗਿੱਲ )- ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੋ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਅਤੇ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੂਬਾ ਸਰਕਾਰ ਪੱਧਰ 'ਤੇ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਸ਼ਾਮਲ ਹਨ। ਕੈਬਨਿਟ ਮੰਤਰੀ ਆਸ਼ੂ ਦੇ ਨਾਲ ਲੁਧਿਆਣਾ(ਉੱਤਰੀ) ਤੋਂ ਵਿਧਾਇਕ ਰਾਕੇਸ਼ ਪਾਂਡੇ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਅਧੀਨ ਕਰਵਾਏ ਜਾ ਰਹੇ 6ਵੇਂ ਰੋਜ਼ਗਾਰ ਮੇਲੇ ਦੇ ਵਰਚੂਅਲ ਸਮਾਪਨ ਮੌਕੇ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਵਧਾਈ ਵੀ ਦਿੱਤੀ। ਭਾਰਤ ਭੂਸ਼ਣ ਆਸ਼ੂ ਵੱਲੋਂ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਇਕ ਭਾਗਾਂ ਭਰਿਆ ਦਿਨ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਅੱਜ ਦੋ ਵੱਡੇ ਐਲਾਨ ਕੀਤੇ ਹਨ, ਜਿਸ ਵਿਚ ਆਉਣ ਵਾਲੇ ਇਕ ਜਾਂ ਦੋ ਸਾਲਾਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਦੂਸਰਾ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਅਨੁਸੂਚਿਤ ਜਾਤੀ(ਐਸ.ਸੀ.) ਦੇ ਵਿਦਿਆਰਥੀਆਂ ਲਈ ਨਵੀਂ ਸਕਾਲਰਸ਼ਿਪ ਸਕੀਮ ਸ਼ੁਰੂ ਕਰੇਗੀ। ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ 8015 ਨੌਜਵਾਨਾਂ ਨੂੰ 6ਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਮਿਲਣ ਤੇ ਵਧਾਈ ਦਿੱਤੀ। ਇਹ ਰੋਜ਼ਗਾਰ ਮੇਲੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਰਵਾਏ ਗਏ ਸਨ। ਜ਼ਿਕਰਯੋਗ ਹੈ ਕਿ 02 ਸਤੰਬਰ ਤੋਂ 23 ਸਤੰਬਰ, 2020 ਤੱਕ ਆਯੋਜਿਤ ਵਰਚੂਅਲ ਅਤੇ ਫੀਜੀਕਲ ਰੋਜ਼ਗਾਰ ਮੇਲਿਆਂ ਦੌਰਾਨ 6798 ਬਿਨੈਕਾਰਾਂ ਨੂੰ ਨੌਕਰੀਆਂ ਮਿਲੀਆਂ, ਜਦਕਿ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਸਤੰਬਰ ਅਤੇ 29 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਵਿਖੇ ਆਯੋਜਿਤ ਕੀਤੇ ਗਏ ਦੋ ਮੈਗਾ ਰੋਜ਼ਗਾਰ ਮੇਲਿਆਂ ਵਿੱਚ 1217 ਨੌਜਵਾਨਾਂ ਨੇ ਨੌਕਰੀਆਂ ਹਾਸਲ ਕੀਤੀਆਂ। ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਪ੍ਰਦਾਨ ਕਰਨ ਵਾਲੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਵਿੱਚ ਮਾਈਕ੍ਰੋਸਾੱਫਟ, ਟਰਾਈਡੈਂਟ, ਗੂਗਲ ਪੇ, ਐਮਾਜ਼ਾਨ, ਪੁਖਰਾਜ ਹੈਲਥ ਕੇਅਰ, ਈਸਟਰਨ ਪਾਰਕ, ਭਾਰਤੀ ਐਕਸ, ਜੀ.ਐਸ.ਆਟੋ, ਐਲ.ਆਈ.ਸੀ. ਆਫ ਇੰਡੀਆ, ਫਲਿੱਪਕਾਰਟ, ਅਰੋੜਾ ਸਟੀਲ, ਆਰਤੀ ਸਟੀਲ, ਵਰਧਮਾਨ, ਰਾਲਸਨ ਇੰਡੀਆ, ਸੇਠ ਇੰਡਸਟਰੀਅਲ, ਭਾਰਤੀ ਏਅਰਟੈੱਲ, ਆਈ.ਸੀ.ਆਈ.ਸੀ.ਆਈ, ਰੌਕਮੈਨ ਅਤੇ ਪੀ.ਐਨ.ਬੀ.ਲਾਈਫ ਸ਼ਾਮਲ ਸਨ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜਗਰਾਉਂ) ਡਾ: ਨੀਰੂ ਕਤਿਆਲ ਗੁਪਤਾ, ਕਾਂਗਰਸ ਆਗੂ ਕਰਨਜੀਤ ਸਿੰਘ ਸੋਨੀ ਗਾਲਿਬ, ਕੌਂਸਲਰ ਹਰਕਰਨਦੀਪ ਸਿੰਘ ਵੈਦ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮੀਨਾਕਸ਼ੀ ਸ਼ਰਮਾ, ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਸੀ.ਈ.ਓ. ਨਵਦੀਪ ਸਿੰਘ ਵੀ ਹਾਜ਼ਰ