ਅੰਮ੍ਰਿਤਸਰ, ਅਕਤੂਬਰ 2020 - (ਜਸਮੇਲ ਗਾਲਿਬ / ਮਨਜਿੰਦਰ ਗਿੱਲ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਸਵੇਰੇ ਅਕਾਲ ਤਖ਼ਤ ਵੱਲੋਂ ਲਾਈ ਗਈ ਸੇਵਾ ਨੂੰ ਪੂਰਾ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਮਾਰਗ ਵਿੱਚ ਝਾੜੂ ਮਾਰਿਆ। ਇਸ ਤੋਂ ਪਹਿਲਾਂ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 9 ਅਕਤੂਬਰ ਨੂੰ ਪੈਣਗੇ। ਇਸ ਤੋਂ ਪਹਿਲਾਂ ਗੁਰਦੁਆਰਾ ਰਾਮਸਰ ਵਿਖੇ ਪੰਜ ਅਕਤੂਬਰ ਨੂੰ ਰਖਵਾਏ ਅਖੰਡ ਪਾਠ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਨੂੰ ਦੋ ਅਖੰਡ ਦੋ ਅਖੰਡ ਪਾਠ ਕਰਵਾਉਣ ਅਤੇ ਇਸ ਦੌਰਾਨ ਤਿੰਨ ਦਿਨ ਝਾੜੂ ਮਾਰਨ ਦੀ ਸੇਵਾ ਲਾਈ ਗਈ ਸੀ।