You are here

ਲੁਧਿਆਣਾ ‘ਚ ਵਧਿਆ ਹੁਣ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 722 ਤੋਂ ਵਧੀ

ਲੁਧਿਆਣਾ , ਅਕਤੂਬਰ (ਕੁਲਵਿੰਦਰ ਸਿੰਘ ਚੰਦੀ) :- ਇਨ੍ਹੀ ਦਿਨ੍ਹੀ ਸੂਬੇ ਅੰਦਰ ਡੇਂਗੂ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਵਿਭਾਗ ਵੀ ਪੂਰੀ ਤਰ੍ਹਾ ਚੌਕਸ ਹੋ ਗਿਆ ਹੈ। ਜ਼ਿਲ੍ਹਾ ਲੁਧਿਆਣਾ ‘ਚ ਡੇਂਗੂ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵੱਧਦੀ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ‘ਚ ਡੇਂਗੂ ਦੇ 1,266 ਤੋਂ ਵੀ ਜ਼ਿਆਦਾ ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ‘ਚੋਂ 1021 ਸ਼ੱਕੀ ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਅਤੇ 245 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਸੂਬਿਆਂ ਨਾਲ ਸਬੰਧਿਤ ਹਨ। ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਾਮੇਸ਼ ਭਗਤ ਵੱਲੋਂ ਲੁਧਿਆਣਾ ‘ਚ ਅੱਜ ਤੱਕ 772 ਮਰੀਜ਼ਾਂ ਵਿੱਚ ਡੇਂਗੂ ਬੁਖਾਰ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਜਿਸ ‘ਚ 614 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਅਤੇ 132 ਮਰੀਜ਼ ਬਾਹਰਲੇ ਹਨ। ਇਸ ਤੋਂ ਬਾਅਦ ਡਾ. ਭਗਤ ਨੇ ਦੱਸਿਆ ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਸਿਹਤ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾ ਜੋ ਲੋਕ ਇਸ ਤੋ ਬਚਾਅ ਕਰ ਸਕਣ ।