ਰੂੜੇਕੇ ਕਲਾਂ/ਬਰਨਾਲਾ ,ਅਕਤੂਬਰ 2020 (ਗੁਰਸੇਵਕ ਸੋਹੀ)
ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਸ਼ੈਲਰਾਂ ਵਿਚ ਜ਼ਿਲ੍ਹੇ ਤੋਂ ਬਾਹਰੋਂ ਝੋਨਾ ਲੈ ਕੇ ਆ ਰਹੇ ਟਰੱਕਾਂ ਦਾ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਘੇਰਾਓ ਕਰ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ, ਡਕੌਦਾ, ਕ੍ਰਾਂਤੀਕਾਰੀ, ਪੰਜਾਬ ਕਿਸਾਨ ਯੂਨੀਅਨ ਆਦਿ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ।ਸਮੂਹ ਧਰਨਾ ਕਾਰੀਆਂ ਨੇ ਡੀ.ਸੀ ਬਰਨਾਲਾ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜ਼ਿਲੇ੍ਹ ਤੋਂ ਬਾਹਰੋਂ ਅਤੇ ਦੂਜੇ ਸੂਬਿਆਂ ਤੋਂ ਜ਼ਿਲ੍ਹਾ ਬਰਨਾਲਾ ਦੇ ਸ਼ੈਲਰਾਂ ਵਿਚ ਆ ਰਿਹਾ ਝੋਨਾ ਤੁਰੰਤ ਬੰਦ ਕੀਤਾ ਜਾਵੇ ਅਤੇ ਜ਼ਿਲੇ੍ਹ ਤੋਂ ਬਾਹਰੋਂ ਝੋਨਾ ਮੰਗਵਾਉਣ ਵਾਲੇ ਸ਼ੈਲਰਾਂ ਮਾਲਕਾਂ ਅਤੇ ਸਬੰਧਿਤ ਆੜ੍ਹਤੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇਕਰ ਜ਼ਿਲੇ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲੇ੍ਹ ਤੋਂ ਬਾਹਰੋਂ ਆ ਰਹੇ ਝੋਨੇ ਨੂੰ ਨਾ ਰੋਕਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਸ਼ੈਲਰਾਂ ਤੇ ਆੜ੍ਹਤੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ।