ਆਓ ਦੇਖਦੇ ਹਾਂ ਮੋਗਾ ਤੋਂ ਪੱਤਰਕਾਰ ਜਸਵੀਰ ਨਸੀਰੇਵਾਲੀਆਂ ਦੀ ਰਿਪੋਰਟ
ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ' ਸਮਾਰਟ ਵਿਲੇਜ ਮੁਹਿੰਮ ' ਦੇ ਦੂਜੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਦਾ ਸੰਸਦ ਮੈਬਰ ਸ਼੍ਰੀ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਈ ਕੈਬਿਨੇਟ ਮੰਤਰੀ, ਸੰਸਦ ਮੈਂਬਰ, ਵਿਧਾੲਿਕ ਅਤੇ ਵੱਡੀ ਗਿਣਤੀ ਵਿੱਚ ਲੋਕ ਆਨਲਾਈਨ ਜੁੜੇ ਹੋਏ ਸਨ।
ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਮੁੱਖ ਮਹਿਮਾਨ ਵਜੋਂ ਪਹੁੰਚੇ। ਜਦਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਐੱਸ ਡੀ ਐਮ ਮੋਗਾ ਸ੍ਰ ਸਤਵੰਤ ਸਿੰਘ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਹੰਮਦ ਸਦੀਕ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।