ਹਠੂਰ-ਲੁਧਿਆਣਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)-
ਉਦਾਸੀਨ ਵੱਡਾ ਅਖਾੜਾ ਡੇਰਾ ਪ੍ਰਗਟਸਰ ਦੇ ਮੁੱਖ ਸੇਵਾਦਾਰ ਬਾਬਾ ਰਾਮ ਮੁਨੀ ਜੀ ਨੇ ਕਿਸਾਨ ਜਥੇਬੰਦੀਆਂ ਦਾ ਸਾਥ ਦਿੰਦੇ ਹੋਏ ਕਿਹਾ ਕੇ ਕੇਂਦਰ ਦੀ ਮੋਦੀ ਸਰਕਾਰ ਨੇ 3 ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਦੇ ਗਲੇ ਵਿੱਚ ਅੰਗੂਠਾ ਦਿੱਤਾ।ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕੇ ਦੀਪ ਸੰਭੂ ਮੋਰਚਾ ਅਤੇ ਧਰਨੇ ਤੇ ਬੈਠੇ ਜਥੇਬੰਦੀਆਂ ਅਤੇ ਹਰ ਵਰਗ ਦੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਕਿਸਾਨਾਂ ਦੇ ਮੋਢਾ ਨਾਲ ਮੋਢਾ ਲਾਕੇ ਸਾਥ ਦਿੱਤਾ। ਉਨ੍ਹਾਂ ਕਿਹਾ ਕੇ ਪੂਰੇ ਪੰਜਾਬ ਨੂੰ ਪਾਰਟੀ ਬਾਜੀ ਤੋਂ ਉਪਰ ਉਠਕੇ ਰਲ ਮਿਲਕੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ।