ਮਹਿਲ ਕਲਾਂ -ਬਰਨਾਲਾ-ਅਕਤੂਬਰ 2020- (ਗੁਰਸੇਵਕ ਸਿੰਘ ਸੋਹੀ)-
ਸਮਾਜ ਛੇਵੀ ਸਟੇਟ ਐਵਾਰਡ ਜੇਤੂ ਭੋਲਾ ਸਿੰਘ ਵਿਰਕ ਇੱਕ ਪ੍ਰੈੱਸ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿਸਾਨ ਆਗੂਆਂ ਅਤੇ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਸਬੰਧੀ ਜਾਗਰਿਤ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਆਰਡੀਨੈਂਸ ਤੋੜਨ ਦੇ ਲਈ ਮੂੰਹ ਤੋੜ ਜਵਾਬ ਦੇਣ ਲਈ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਜੰਗ ਵਿੱਚ ਜਿੱਤ ਪ੍ਰਾਪਤ ਕਰਿਏ ਪੰਜਾਬ ਸਾਡੇ ਗੁਰੂਆਂ ਪੀਰਾਂ ਯੋਧਿਆਂ ਦੀ ਧਰਤੀ ਹੈ ਇਤਿਹਾਸ ਗਵਾਹ ਹੈ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਵਾਸੀ ਇੱਕ ਇੱਕ ਜੁੱਟ ਹੋ ਜਿੱਤ ਪ੍ਰਾਪਤ ਕਰਨਾ ਜਾਣਦੇ ਹਨ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ 3 ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਕਿਉਂਕਿ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਦੇ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।