ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ 'ਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ/ਉਦਯੋਗਪਤੀਆਂ ਨੇ ਅੱਜ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨਾਲ ਕੀਤੀ ਚੰਡੀਗੜ੍ਹ ਵਿਖੇ ਮੀਟਿੰਗ
ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ )
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ/ਵਪਾਰੀਆਂ/ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ।ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ ਵਿੱਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ ਉਦਯੋਗਪਤੀਆਂ ਨੇ ਅੱਜ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਰੋਬਾਰੀਆਂ/ਵਪਾਰੀਆਂ/ਉਦਯੋਗਪਤੀਆਂ ਨੂੰ ਸੀ-ਫਾਰਮ, ਨੋਟਿਸਾਂ ਤੋਂ ਇਲਾਵਾ ਹੋਰ ਮੁਦਿੱਆਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ।ਇਸ ਮੀਟਿੰਗ ਵਿੱਚ ਵਿਧਾਇਕ ਸੰਜੇ ਤਲਵਾੜ, ਰਜਿੰਦਰ ਬੇਰੀ ਅਤੇ ਸੁਸ਼ੀਲ ਕੁਮਾਰ ਰਿੰਕੂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਪਾਰੀਆਂ/ ਉਦਯੋਗਪਤੀਆਂ ਅਤੇ ਲੁਧਿਆਣਾ ਨੂੰ ਵਿੱਤੀ ਰਾਜਧਾਨੀ ਵਜੋਂ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਪਾਸੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਾਰੋਬਾਰੀਆਂ/ਵਪਾਰੀਆ/ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।
ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਸੁੰਦਰ ਸ਼ਾਮ ਅਰੋੜਾ ਨੇ ਕਾਰੋਬਾਰੀਆਂ/ਵਪਾਰੀਆਂ/ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇਕ ਹਫਤੇ ਦੇ ਅੰਦਰ-ਅੰਦਰ ਰਸਮੀ ਪਾਲਿਸੀ ਬਣਾਈ ਜਾਵੇਗੀ। ਕਾਰੋਬਾਰੀਆਂ/ਵਪਾਰੀ/ਉਦਯੋਗਪਤੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।