ਪੰਜਾਬ ਸਰਕਾਰ ਕੇਦਰ ਨਾਲ ਗੱਲਬਾਤ ਕਰਨ ਲਈ ਤਿਆਰ
ਕਪੂਰਥਲਾ ਤੋਂ ਪੱਤਰਕਾਰ ਗੁਰਵਿੰਦਰ ਸਿੰਘ ਬਿੱਟੂ ਦੀ ਰਿਪੋਰਟ
ਕਾਂਗਰਸ ਪਾਰਟੀ ਵੱਲੋਂ ਕਪੂਰਥਲਾ ਦੇ ਪੁਰਾਣੀ ਕਹਿਚਰੀ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਾਲ ਹੀ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ
ਇਹ ਰੋਸ ਪ੍ਰਦਰਸ਼ਨ ਕਰਦੇ ਜ਼ਿਲ੍ਹਾ ਕੋਆਰਡੀਨੇਟਰ ਕਾਂਗਰਸ ਦੇ ਦਲਜੀਤ ਸਿੰਘ ਰਾਜੂ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਅਮਰਜੀਤ ਸਿੰਘ ਸੈਦੋਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਹਾਲਤ ਗੰਭੀਰ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਨਾਸ਼ਾਹੀ ਰਵੱਈਆ ਪੰਜਾਬ ਦੇ ਨਾਲ ਅਨੀਐ ਕਰ ਰਿਹਾ।
ਕਿਸਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿੱਚ ਹੈ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਲੲੀ ਤਿਆਰ ਹੈ ।
ਮੋਦੀ ਸਰਕਾਰ ਨੂੰ ਵੀ ਕਿਸਾਨੀ ਨੂੰ ਬਚਾਉਣ ਲਈ ਨਰਮੀ ਵਰਤਣੀ ਚਾਹੀਦੀ ਹੈ ਇਸ ਮੌਕੇ ਅਸ਼ਵਨੀ ਸ਼ਰਮਾ ਮਾਸਟਰ ਸੂਦ ਸਟੀਫਨ ਕਾਲਾ ਚੇਅਰਮੈਨ ਰਾਜਿੰਦਰ ਕੌੜਾ ਚੇਅਰਮੈਨ ਮਨੋਜ ਭਸੀਨ ਆਦਿ ਆਗੂ ਹਾਜਰ ਸਨ