ਮਹਿਲ ਕਲਾਂ/ਬਰਨਾਲਾ-ਅਕਤੂਬਰ 2020 - (ਗੁਰਸੇਵਕ ਸਿੰਘ ਸੋਹੀ)-
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਪੀ ਪ੍ਰਾਇਮਰੀ ਜਮਾਤ ਦੇ ਬੱਚਿਆਂ ਅਤੇ ਮਾਪਿਆਂ ਨਾਲ ਅਧਿਆਪਕਾਂ ਵੱਲੋਂ ਮਿਲਣੀ ਕੀਤੀ ਗਈ। ਇਹ ਮਾਪੇ ਅਧਿਆਪਕ ਮਿਲਣੀ ਫੋਨ ਕਾਲ ਵਟਸਐੱਪ ਯੂਮ ਐਪ ਅਤੇ ਘਰ-ਘਰ ਤਕ ਪਹੁੰਚ ਕੇ ਨਿੱਜੀ ਸੰਪਰਕ ਨਾਲ ਕੀਤੀ ਗਈ। ਇਨ੍ਹਾਂ ਦੋ ਦਿਨਾਂ ਦੌਰਾਨ ਸਰਕਾਰੀ ਪ੍ਰੀ ਪ੍ਰਾਇਮਰੀ ਸਮਰਾਟ ਸਕੂਲ ਬੀਹਲਾ ਦੇ ਅਧਿਆਪਕਾਂ ਵੱਲੋਂ ਵੀ ਪ੍ਰੀ- ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵੱਖ-ਵੱਖ ਸਾਧਨਾਂ ਰਾਹੀਂ ਮਿਲਣੀ ਕੀਤੀ ਗਈ।ਬੱਚਿਆਂ ਦੇ ਕੀਤੇ ਕੰਮ ਨੂੰ ਵੀ ਦੇਖਿਆ ਗਿਆ ਬੱਚਿਆਂ ਅਤੇ ਮਾਪਿਆਂ ਨੂੰ ਹੋਰ ਵਧੀਆ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਗਈਆਂ। ਹੈੱਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਾਪੇ ਅਧਿਆਪਕ ਮਿਲਣੀ 100% ਪੂਰੀ ਹੋਈ। ਉਨ੍ਹਾਂ ਕਿਹਾ ਕਿ ਇਹ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।