ਅਜੀਤਵਾਲ, ਨਵੰਬਰ 2020 ( ਬਲਬੀਰ ਸਿੰਘ ਬਾਠ)
ਟਰੱਕ ਯੂਨੀਅਨ ਅਜੀਤਵਾਲ ਵੱਲੋਂ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਵੱਲੋਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜ ਤਰੀਕ ਨੂੰ ਖੇਤੀ ਆਰਡੀਨੈਂਸ ਬਿਲ ਦੇ ਵਿਰੋਧ ਵਿੱਚ ਕਿਸਾਨਾਂ ਦੇ ਤੇ ਕਿਸਾਨੀ ਨੂੰ ਬਚਾਉਣ ਲਈ ਜੋ ਸੰਘਰਸ਼ ਵਿੱਢਿਆ ਗਿਆ ਉਸ ਨੂੰ ਦੇਖਦੇ ਹੋਏ ਟਰੱਕ ਯੂਨੀਅਨ ਅਜੀਤਵਾਲ ਵੱਲੋਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਦੇ ਹੋਏ ਪੰਜ ਤਰੀਕ ਨੂੰ ਪੂਰਨ ਤੌਰ ਤੇ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਪ੍ਰਧਾਨ ਗੋਲਡੀ ਨੇ ਜਨ ਸਖ਼ਤੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੈਂਟਰ ਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਬਿੱਲ ਪਾਸ ਕੀਤੇ ਗਏ ਹਨ ਉਹ ਪੂਰਨ ਤੌਰ ਤੇ ਕਿਸਾਨ ਮਜ਼ਦੂਰ ਆੜ੍ਹਤੀਆ ਲਈ ਘਾਤਕ ਸਾਬਤ ਹੋ ਰਹੇ ਹਨ ਜਿਸ ਨਾਲ ਕਿਸਾਨੀ ਨੂੰ ਬਹੁਤ ਮਾੜਾ ਅਸਰ ਪਵੇਗਾ ਉਨ੍ਹਾਂ ਕਿਹਾ ਕਿਹਾ ਜੇ ਪੰਜਾਬ ਤਾਂ ਪਹਿਲਾਂ ਹੀ ਸੰਤਾਪ ਭੋਗ ਚੁੱਕਿਆ ਹੈ ਪਰ ਸੈਂਟਰ ਦੀਆਂ ਸਰਕਾਰਾਂ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਦੀਆਂ ਆ ਰਹੀਆਂ ਹਨ ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖਡ਼੍ਹੇ ਹਾਂ ਅਤੇ ਖੜ੍ਹੇ ਰਹਾਂਗੇ ਟਰੱਕ ਯੂਨੀਅਨ ਅਜੀਤਵਾਲ ਵੱਲੋਂ ਹਰ ਤਰ੍ਹਾਂ ਦੇ ਸੰਭਵ ਮਦਦ ਕਰਨ ਲਈ ਤਿਆਰ ਹਾਂ ਪ੍ਰਧਾਨ ਗੋਲਡੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਅਤੇ ਉਨ੍ਹਾਂ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਕਿਸਾਨ ਯੂਨੀਅਨ ਵੱਲੋਂ ਵੱਡੇ ਪੱਧਰ ਤੇ ਪੰਜ ਤਰੀਕ ਨੂੰ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਗਿਆ ਅਸੀਂ ਪੂਰਨ ਤੌਰ ਤੇ ਹਮਾਇਤ ਕਰਦੇ ਹਾਂ ਅਤੇ ਟਰੱਕ ਯੂਨੀਅਨ ਅਜੀਤਵਾਲ ਵੱਲੋਂ ਟਰੱਕ ਆਪਰੇਟਰਾਂ ਦੇ ਸਹਿਯੋਗ ਨਾਲ ਪੰਜ ਤਰੀਕ ਨੂੰ ਪੂਰਨ ਤੌਰ ਤੇ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਤਾਂ ਜੋ ਅਸੀਂ ਆਪਣਾ ਬਣਦਾ ਯੋਗਦਾਨ ਪਾ ਸਕੀਏ ਇਸ ਸਮੇਂ ਉਨ੍ਹਾਂ ਨਾਲ ਸਰਪੰਚ ਜਸਬੀਰ ਸਿੰਘ ਢੁੱਡੀਕੇ ਜਗਤਾਰ ਸਿੰਘ ਤਾਰੇ ਕੁਲਬੀਰ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਦਲੀਪ ਸਿੰਘ ਸੁਖਵਿੰਦਰ ਸਿੰਘ ਮਨਜਿੰਦਰ ਸਿੰਘ ਬਲਵੀਰ ਸਿੰਘ ਤੋਂ ਇਲਾਵਾ ਵੱਡੇ ਪੱਧਰ ਤੇ ਟਰੱਕ ਆਪ੍ਰੇਟਰ ਹਾਜ਼ਰ ਸਨ