You are here

ਵਿਕਾਸ ਕਾਰਜਾਂ ਦੀ ਢੁੱਡੀਕੇ ਪਿੰਡ ਚ ਹਨ੍ਹੇਰੀ ਲਿਆ ਦਿਆਂਗੇ  ਸਰਪੰਚ ਜਸਬੀਰ ਪ੍ਰਧਾਨ ਗੋਲਡੀ

 ਬੀਬੀ ਭਾਗੀਕੇ ਕਰਨਗੇ ਵਿਕਾਸ ਕਾਰਜਾਂ ਦੇ ਉਦਘਾਟਨ
 ਅਜੀਤਵਾਲ,ਨਵੰਬਰ 2020 ( ਬਲਬੀਰ ਸਿੰਘ ਬਾਠ)-

ਮੋਗੇ ਜ਼ਿਲ੍ਹੇ ਦੇ  ਇਤਿਹਾਸਕ ਪਿੰਡ ਢੁੱਡੀਕੇ ਵਿਖੇ ਵਿਕਾਸ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਦੀ ਨੁਹਾਰ ਬਦਲਣ ਲਈ  ਤਨੋਂ ਮਨੋਂ ਮਿਹਨਤ ਕਰ ਰਹੇ ਨੌਜਵਾਨ ਸਰਪੰਚ ਜਸਬੀਰ ਸਿੰਘ ਢੁਡੀਕੇ ਤੇ ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਨੇ ਜਨ ਸ਼ਕਤੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ  ਕਾਰਜਾਂ ਦੇ ਪਿੰਡ ਢੁੱਡੀਕੇ ਵਿੱਚ ਹਨ੍ਹੇਰੀ ਲਿਆ ਦਿਆਂਗੇ ਉਨ੍ਹਾਂ ਕਿਹਾ ਕਿ ਅੱਜ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਪਿੰਡ ਢੁੱਡੀਕੇ ਵਿਖੇ ਚੱਲ ਰਹੇ ਵਿਕਾਸ ਕਾਰਜਾਂ   ਦੇ ਉਦਘਾਟਨ ਆਪਣੇ ਕਰ ਕਮਲਾਂ ਨਾਲ ਕਰਨਗੇ ਉਨ੍ਹਾਂ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਜਾ ਰਿਹਾ ਹੈ ਪੰਜਾਬ ਦੇ ਹਰੇਕ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਵੱਡੀ ਪੱਧਰ ਤੇ ਜਾਰੀ ਕੀਤੇ ਗਏ ਹਨ  ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਨੇਕਾਂ ਹੀ ਸਮਾਜ ਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਨਿਰੰਤਰ ਜਾਰੀ ਹਨ  ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਨੇਕਾਂ ਸਮਾਜ ਭਲਾਈ ਕਾਰਜਾਂ ਦੀਆਂ ਸਕੀਮਾਂ ਜਾਰੀ ਕੀਤੀਆਂ ਜਾਣਗੀਆਂ  ਇਸ ਸਮੇਂ ਉਨ੍ਹਾਂ ਆਰਡੀਨੈਂਸ ਬਿਲਾਂ ਤੇ ਬੋਲਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ ਅਤੇ ਹਰ ਕੁਰਬਾਨੀ ਦੇਣ ਲਈ ਤਿਆਰ ਹੈ