ਅਜੀਤਵਾਲ, ਨਵੰਬਰ 2020 -( ਬਲਬੀਰ ਸਿੰਘ ਬਾਠ)-
ਮੋਗਾ ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਆਨ ਲਾਈਨ ਸਮਾਰਟ ਸਕੂਲ ਸਕੀਮ ਤਹਿਤ ਕੀਤਾ ਉਦਘਾਟਨ ਅੱਜ ਪਿੰਡ ਅਜੀਤਵਾਲ ਵਿਖੇ ਸਮਾਰਟ ਸਕੂਲ ਦੇ ਉਦਘਾਟਨੀ ਸਮਾਰੋਹ ਦੌਰਾਨ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਪ੍ਰਬੰਧਕ ਸਮਾਜ ਸੇਵੀ ਨੌਜਵਾਨ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ ਨੰਬਰਦਾਰ ਰਾਜਾ ਸਿੰਘ ਮੈਂਬਰ ਪ੍ਰਿੰਸੀਪਲ ਨੀਨਾ ਗੁਪਤਾ ਸਮੂਹ ਸਕੂਲ ਸਟਾਫ਼ ਅਤੇ ਗ੍ਰਾਮ ਪੰਚਾਇਤ ਨੇ ਸਾਂਝੇ ਤੌਰ ਤੇ ਆਇਰਲੈਂਡ ਸਕੀਮ ਤਹਿਤ ਸਮਾਰਟ ਸਕੂਲ ਅਜੀਤਵਾਲ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਜਨਸੰਘ ਤੇ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਨੇ ਦੱਸਿਆ ਕਿ ਸਮਾਰਟ ਸਕੂਲ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਕੈਪਟਨ ਅਮਰਿੰਦਰ ਸਿੰਘ ਨੇ ਆਲ ਲੈਣ ਆਪਣੇ ਕਰ ਕਮਲਾਂ ਨਾਲ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਨੌੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਮੇਸ਼ਾ ਹੀ ਤੱਤਪਰ ਰਹੀ ਅਤੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਸਮਾਰਟ ਸਕੂਲਾਂ ਨੂੰ ਸਥਾਪਤ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਪੰਜਾਬ ਵਿੱਚ ਅਨੇਕਾਂ ਹੀ ਸਮਾਜ ਸਮਾਜ ਭਲਾਈ ਕਾਰਜਾਂ ਦੀਆਂ ਸਕੀਮਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਵੱਡੀ ਪੱਧਰ ਤੇ ਜਾਰੀ ਕੀਤੇ ਜਾਣਗੇ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਸਕਦੇ ਹਾਂ ਉਨ੍ਹਾਂ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ