ਅਜੀਤਵਾਲ, ਨਵੰਬਰ 2020 -( ਬਲਬੀਰ ਸਿੰਘ ਬਾਠ)-
ਲਾਲਾ ਲਾਜਪਤ ਰਾਏ ਅਤੇ ਗਦਰੀ ਬਾਬਿਆਂ ਦੀ ਧਰਤੀ ਇਤਿਹਾਸਕ ਧਰਤੀ ਢੁੱਡੀਕੇ ਪਿੰਡ ਦੇ ਜੰਮਪਲ ਨੌਜਵਾਨ ਆਗੂ ਸਰਪੰਚ ਜਸਬੀਰ ਸਿੰਘ ਢਿੱਲੋਂ ਦੇ ਸਖ਼ਤ ਮਿਹਨਤ ਦਾ ਨਤੀਜੇ ਨੂੰ ਉਸ ਸਮੇਂ ਚਾਰ ਚੰਨ ਲੱਗ ਗਏ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਆਨਲਾਈਨ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਇਸ ਦਾ ਸਿਹਰਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਜਾਂਦਾ ਹੈ ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਢੁਡੀਕੇ ਪਿੰਡ ਦੇ ਵਿਕਾਸ ਕਾਰਜਾਂ ਲਈ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਜਨਸੰਘ ਪੀ ਨਾਲ ਗੱਲਬਾਤ ਕਰਦਿਆਂ ਟਰੱਕ ਯੂਨੀਅਨ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਨੇ ਕਿਹਾ ਕਿ ਨੌਜਵਾਨ ਸਰਪੰਚ ਜਸਬੀਰ ਸਿੰਘ ਢਿੱਲੋਂ ਪਿੰਡ ਢੁੱਡੀਕੇ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ ਅੱਜ ਉਨ੍ਹਾਂ ਦੋ ਪੱਤੀਆਂ ਵਿੱਚ ਨਵੀਆਂ ਬਣ ਰਹੀਆਂ ਪਾਰਕਾਂ ਦੇ ਉਦਘਾਟਨ ਵੀ ਕੀਤੇ ਇਸ ਤੋਂ ਇਲਾਵਾ ਅਨੇਕਾਂ ਹੀ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਢੁੱਡੀਕੇ ਨੂੰ ਨਵੀਂ ਦਿੱਖ ਦੇਣ ਲਈ ਅਨੇਕਾਂ ਹੀ ਸਮਾਜ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਪ੍ਰਧਾਨ ਗੋਲਡੀ ਨੇ ਕਿਹਾ ਕਿ ਅਸੀਂ ਪਿੰਡ ਵਾਸੀ ਹਮੇਸ਼ਾ ਹੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਨਿਹਾਲ ਸਿੰਘ ਵਾਲਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਰਿਣੀ ਹਾਂ ਜਿਨ੍ਹਾਂ ਨੇ ਸਰਪੰਚ ਜਸਬੀਰ ਸਿੰਘ ਢਿੱਲੋਂ ਦੀ ਸਖ਼ਤ ਮਿਹਨਤ ਨੂੰ ਦੇਖਦਿਆਂ ਢੁੱਡੀਕੇ ਪਿੰਡ ਲਈ ਵੱਡਾ ਮਾਣ ਬਖਸ਼ਿਆ ਉਨ੍ਹਾਂ ਕਿਹਾ ਕਿ ਢੁੱਡੀਕੇ ਬਾਸੀ ਹਮੇਸ਼ਾਂ ਹੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਜਿਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਆਨਲਾਈਨ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚਾ ਕੀਤਾ ਜਾ ਸਕਦਾ ਹੈ ਬੱਚੇ ਆਪਣਾ ਸਾਫ਼ ਸੁਥਰਾ ਅਕਸ ਅਤੇ ਭਵਿੱਖ ਸੰਵਾਰ ਸਕਦੇ ਹਨ ਉਨ੍ਹਾਂ ਕਿਹਾ ਕਿ ਸਰਪੰਚ ਜਸਬੀਰ ਸਿੰਘ ਢਿੱਲੋਂ ਵੱਲੋਂ ਨਵੀਆਂ ਬਣ ਰਹੀਆਂ ਦੋ ਪੱਤੀਆਂ ਦੀਆਂ ਪਾਰਕਾਂ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤੇ ਗਏ ਇਸ ਸਮੇਂ ਵੱਡੀ ਪੱਧਰ ਤੇ ਨੌਜਵਾਨ ਵੀਰ ਅਤੇ ਨਗਰ ਨਿਵਾਸੀ ਹਾਜ਼ਰ ਸਨ