ਅਜੀਤਵਾਲ,ਨਵੰਬਰ 2020 (ਬਲਵੀਰ ਸਿੰਘ ਬਾਠ)
ਮੋਗਾ ਜ਼ਿਲਾ ਦੇ ਇਤਿਹਾਸਕ ਪਿੰਡ ਢੁੱਡੀਕੇ ਚ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਆਨਲਾਈਨ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ ਜਨਸੰਘ ਤੇ ਨਾਲ ਗੱਲਬਾਤ ਕਰਦਿਆਂ ਸਰਪੰਚ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਧੰਨਵਾਦੀ ਹਾਂ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਜਿਨ੍ਹਾਂ ਦੀ ਬਦੌਲਤ ਅੱਜ ਸਮਾਰਟ ਸਕੂਲ ਦਾ ਆਨਲਾਈਨ ਉਦਘਾਟਨ ਕੀਤਾ ਗਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੱਚਾ ਬੱਚਾ ਸਿੱਖਿਆ ਪ੍ਰਾਪਤ ਕਰ ਸਕੇ ਉਨ੍ਹਾਂ ਕਿਹਾ ਕਿ ਜਿਥੇ ਸਕੂਲਾਂ ਨੂੰ ਵਧੀਆ ਦਿੱਖ ਮਿਲੇਗੀ ਉੱਥੇ ਬੱਚਿਆਂ ਅਤੇ ਅਧਿਆਪਕਾਂ ਦਾ ਮਨੋਬਲ ਵੀ ਉੱਚਾ ਹੋਵੇਗਾ ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਰਿਣੀ ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਜਿਨ੍ਹਾਂ ਨੇ ਪਿੰਡ ਢੁੱਡੀਕੇ ਪੰਚਾਇਤ ਤੇ ਪਿੰਡ ਨੂੰ ਵੱਡਾ ਮਾਣ ਬਖਸ਼ਿਆ ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਦੇ ਰਸਮੀ ਉਦਘਾਟਨ ਚ ਸਭ ਤੋਂ ਵੱਡਾ ਯੋਗਦਾਨ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਜਿਨ੍ਹਾਂ ਦੇ ਯਤਨਾਂ ਸਦਕਾ ਸਕੂਲ ਅਤੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ ਇਸ ਸਮੇਂ ਉਨ੍ਹਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਅਵਤਾਰ ਸਿੰਘ ਤਾਰੀ ਮੌਜੂਦਾ ਪੰਚਾਇਤ ਮੈਂਬਰ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ