You are here

ਛੋਟੀਆਂ-ਛੋਟੀਆਂ ਪੰਜਾਬ ਵਿੱਚ ਪਲ ਬੱਚਿਆਂ ਵੱਲ ਪਰਿਵਾਰਾਂ ਨੂੰ ਧਿਆਨ ਦੇਣ ਦੀ ਜ਼ਰੂਰਤ-ਮਹੰਤ ਠੀਕਰੀਵਾਲ  

ਮਹਿਲ ਕਲਾਂ/ਬਰਨਾਲਾ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ)-

ਪੰਜਾਬ ਚ ਬਲਾਤਕਾਰ ਦੀਆਂ ਘਟਨਾਵਾਂ ਦਿਨੋਂ ਦਿਨ ਵੱਧ ਰਹੀਆਂ ਹਨ। ਇਸ ਤਰ੍ਹਾਂ ਲੱਗਦਾ ਹੈ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਨਾ ਹੋ ਕੇ ਬੇਟੀ ਮਰਵਾਓ ਬੇਟੀ ਘਟਾਓ ਦਾ ਨਾਅਰਾ ਸੱਚਾ ਹੁੰਦਾ ਜਾਪਦਾ ਹੈ ਕਿਉਂਕਿ ਬੀਤੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿੱਚ 6 ਸਾਲਾ ਬੱਚੀ ਦਾ ਬਲਾਤਕਾਰ ਕਰ ਕੇ ਜ਼ਿੰਦਾ ਜਲਾ ਦਿੱਤਾ ਗਿਆ ਅਤੇ ਕੁਝ ਦਿਨ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਖੇ 4 ਸਾਲਾਂ ਬੱਚੀ ਦੀ ਬੱਚੀ ਨੂੰ 16 ਸਾਲ ਦੇ ਲੜਕੇ ਵਲੋਂ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹੰਤ ਗੁਰਮੀਤ ਸਿੰਘ ਠੀਕਰੀਵਾਲ ਜੀ ਨੇ ਕਿਹਾ ਕਿ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਇਹ ਆਮ ਘਟਨਾਵਾਂ ਹੋ ਰਹੀਆਂ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਕਿਸੇ ਦਾ ਵੀ ਧਿਆਨ ਇਸ ਵੱਲ ਨਾ ਹੋ ਕੇ ਪੈਸੇ ਦੀ ਦੌੜ ਵਿੱਚ ਦਿਨੋ -ਦਿਨ ਜੁਲਮ ਵੱਧ ਰਹੇ ਹਨ ਤੇ ਆਪੋ ਆਪਣੇ ਕੰਮਾਂ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਲਗਦਾ ਇਹੋ ਜਿਹੀਆਂ ਘਟਨਾਵਾਂ ਸੁਣਕੇ ਦੁਨੀਆ ਦਾ ਅੰਤ ਆ ਗਿਆ ਹੋਵੇ। 20 ਸਾਲ ਪਹਿਲਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁੜੀਆਂ ਮੁੰਡੇ ਇਕੱਠੇ ਘਰਾਂ ਵਿੱਚ ਇਕੱਠੇ ਖੇਡਦੇ ਸਨ ਕਿਉਂਕਿ ਉਸ ਸਮੇਂ ਇੰਟਰਨੈੱਟ ਮੋਬਾਈਲਾਂ ਦਾ ਯੁੱਗ ਨਹੀਂ ਸੀ ਜੋ ਕਿ 10-12 ਸਾਲ ਦੇ ਮੁੰਡੇ ਕੁੜੀਆਂ ਨੂੰ ਗ਼ਲਤ ਗੱਲਾਂ ਬਾਰੇ ਜਾਣਕਾਰੀ ਨਹੀਂ ਸੀ ਪਰ ਅੱਜ ਕੱਲ੍ਹ ਤਾਂ ਸਾਰੇ ਹੀ ਬੱਚਿਆਂ ਨੂੰ ਅਸ਼ਲੀਲ ਗੱਲਾਂ ਬਾਰੇ ਪਤਾ ਹੈ ਗੁਰਮੀਤ ਸਿੰਘ ਜੀ ਨੇ ਕਿਹਾ ਕਿ ਹੁਣ ਬੱਚੀਆਂ ਤੇ ਹੋ ਰਹੇ ਜ਼ੁਲਮਾਂ ਬਾਰੇ ਆਪਣੇ ਪਰਿਵਾਰਾਂ ਵਿੱਚ ਵਿਚਾਰ ਕੀਤੀ ਜਾਵੇ। ਫੂਲਨ ਦੇਵੀ ਨੇ ਖ਼ੁਦ ਸਮਾਜ ਨੂੰ ਸੁਧਾਰਨ ਲਈ ਇਸ ਸਮਾਜ ਵਿੱਚ ਹੀ ਰਹਿ ਕੇ ਦੱਸ ਦਿੱਤਾ ਸੀ ਕਿ ਔਰਤ ਨੂੰ ਕਮਜ਼ੋਰ ਨਾ ਸਮਝਿਆ ਜਾਵੇ। ਪਰ ਫੇਰ ਵੀ ਇਹ ਸਮਾਜ ਨਹੀਂ ਸੁਧਰ ਸਕਿਆ । ਸਾਨੂੰ ਸਭ ਨੂੰ ਆਪਣੀਆਂ ਕਮੀਆਂ ਦੂਰ ਕਰਕੇ ਇਸ ਸਮਾਜ ਵਿੱਚ ਪਲ ਰਹੀਆਂ ਛੋਟੀਆਂ-ਛੋਟੀਆਂ ਕਰੂੰਬਲਾਂ ਨੂੰ ਬਚਾਉਣਾ ਚਾਹੀਦਾ ਹੈ।ਸਰਕਾਰਾਂ ਨੂੰ ਇਨ੍ਹਾਂ ਦੀ ਰਖਵਾਲੀ ਲਈ ਸਖਤ ਕਾਨੂੰਨ ਬਣਾਉਣੇ ਚਾਹੀਦੇ ਹਨ। ਤਾ ਜੋ ਕੋਈ ਵੀ ਗ਼ਲਤੀ ਨਾ ਕਰ ਸਕੇ ਸਾਡੇ ਕਲਾਕਾਰਾਂ ਅਤੇ ਗੀਤਕਾਰਾਂ ਨੂੰ ਇਸ ਸਬੰਧੀ ਜਾਗਰੂਕ ਹੋ ਕੇ ਇਸ ਸਮੱਸਿਆ ਬਾਰੇ ਵੱਧ ਤੋਂ ਵੱਧ ਵਿਚਾਰ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਗੰਦ ਅਤੇ ਗਲਤ ਸੋਚ ਨੂੰ ਕੱਢਿਆ ਜਾ ਸਕੇ ਤੇ ਸੋਚ ਨੂੰ ਸੁਚੱਜਤਾ ਅਤੇ ਵਧੀਆ ਕੀਤਾ ਜਾ ਸਕੇ ਜ਼ੁਰਮ ਕਰਨ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਫਾਂਸੀ ਦੀ ਸਜ਼ਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਆਪਾਂ ਸਭ ਨੂੰ ਆਪਣੇ ਪਰਿਵਾਰ ਸਕੂਲਾਂ ਅਤੇ ਆਂਗਣਵਾਡ਼ੀ ਸੈਟਰਾਂ ਵਿੱਚ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇ ਕਿ ਜੇਕਰ ਤੁਹਾਨੂੰ ਕੋਈ ਗਲਤ ਤਰੀਕੇ ਨਾਲ ਛੂਹਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪਰਿਵਾਰ ਅਤੇ ਟੀਚਰਾਂ ਨੂੰ ਦਿੱਤੀ ਜਾਵੇ ।ਕਿਸੇ ਤੇ ਯਕੀਨ ਕਰਨ ਨਾਲੋਂ ਆਪਣੇ -ਆਪਣੇ ਘਰਾਂ ਦੇ ਵਿੱਚ ਬੱਚਿਆਂ ਦੀ ਦੇਖ-ਰੇਖ ਆਪ ਕਰੀਏ। ਇਸ ਤਰ੍ਹਾਂ ਨਾਲ ਹੀ ਸਮਾਜ ਵਿੱਚ ਘਟਨਾਵਾਂ ਰੁਕ ਸਕਦੀਆਂ ਹਨ ਅਤੇ ਸਾਡੇ ਸਮਾਜ ਵਿਚ ਔਰਤਾਂ ਨੂੰ ਕਿੰਨਾ ਸਤਿਕਾਰ ਦਿੱਤਾ ਜਾਂਦਾ ਹੈ ਪੰਜਾਬ ਵਿੱਚ ਕੁੜੀਆਂ ਮੁੰਡਿਆਂ ਦੇ ਨਾਲੋਂ ਵੱਧ ਚੜ੍ਹ ਕੇ ਬੜੀਆਂ-ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਪੰਜਾਬ ਤੋਂ ਲੈ ਕੇ ਦੇਸ਼ਾਂ ਵਿਦੇਸ਼ਾਂ ਦੀ ਧਰਤੀ ਦੇ ਸਾਰੇ ਵਿਭਾਗ ਵਿੱਚ ਔਰਤਾਂ ਕੰਮ ਕਰਦੀਆਂ ਹਨ। ਸਰਕਾਰ ਵੱਲੋਂ ਵੀ ਔਰਤਾਂ ਨੂੰ 33 ਪ੍ਰਤੀਸ਼ਤ ਕੋਟਾ ਰਾਖਵਾਂ ਰੱਖ ਦਿੱਤਾ ਗਿਆ ਹੈ ਫੇਰ ਵੀ ਸਮਾਜ ਵਿੱਚ ਔਰਤਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਹੈ। ਸਾਡੇ ਗੁਰੂਆਂ-ਪੀਰਾਂ ਨੇ ਵੀ ਔਰਤਾਂ ਨੂੰ ਸਭ ਤੋਂ ਉੱਚਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੁਧਾਰ ਵੀ ਔਰਤਾਂ ਹਨ।ਗੁਰੂਆਂ-ਪੀਰਾਂ ਦਾ ਜਨਮ ਵੀ ਔਰਤ ਤੋਂ ਹੀ ਹੋਇਆ ਹੈ। ਇਸ ਲਈ ਸਭ ਤੋਂ ਸਤਿਕਾਰ ਯੋਗ ਔਰਤ ਹੀ ਹੈ। ਸਾਡੇ ਪਰਿਵਾਰਾਂ ਅਤੇ ਅਧਿਆਪਕਾਂ ਨੂੰ ਹੀ ਇਨ੍ਹਾਂ ਬੱਚੀਆਂ ਨੂੰ ਸਮਝਾਉਣਾਂ ਚਾਹੀਦਾ ਹੈ ਤਾਂ ਜੋ ਸਮਾਜ ਵਿੱਚੋਂ ਗਲਤ ਸੋਚ ਨੂੰ ਬਦਲਿਆ ਜਾ ਸਕੇ ਤੇ ਬੱਚੀਆਂ ਤੇ ਦਿਨ ਦਿਹਾੜੇ ਹੋ ਰਹੇ ਜ਼ੁਲਮਾਂ ਨੂੰ ਨੱਥ ਪਾਈ ਜਾ ਸਕੇ ।