ਕਿਸਾਨੀ ਸਘੰਰਸ਼ ਨੂੰ ਦੇਖ ਕੇ ਮੋਦੀ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ
ਮਹਿਲ ਕਲਾਂ/ਬਰਨਾਲਾ-ਨਵੰਬਰ 2020 - (ਗੁਰਸੇਵਕ ਸਿੰਘ ਸੋਹੀ)-
ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਮਾਰੂ 3 ਆਰਡੀਨੈਂਸ ਪਾਸ ਕੀਤੇ ਗਏ ਹਨ।ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਸੂਬੇ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ 43 ਦਿਨਾਂ ਤੋਂ ਰੇਲਵੇ ਸਟੇਸ਼ਨ,ਵੱਡੇ-ਵੱਡੇ ਮੌਲ ਅਤੇ ਰਿਲਾਇੰਸ ਦੇ ਪਟਰੌਲ ਪੰਪਾਂ ਤੇ ਦਿਨ ਰਾਤ ਕਿਸਾਨਾਂ ਅਤੇ ਔਰਤਾਂ ਵਲੋਂ ਜ਼ੋਰਦਾਰ ਅਤੇ ਤਿੱਖਾ ਸਘੰਰਸ ਕੀਤਾ ਜਾ ਰਿਹਾ ਹੈ।ਪ੍ਰੈੱਸ ਮਿਲਣੀ ਦੌਰਾਨ ਹਲਕਾ ਮਹਿਲ ਕਲਾਂ ਕਾਂਗਰਸ ਦੇ ਬਲਾਕ ਪ੍ਰਧਾਨ ਤੇਜਪਾਲ ਸੱਦੋਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਦੀ ਤਾਕਤ ਬਣਨ ਦੇ ਲਈ ਸੂਬੇ ਦੇ ਹਰ ਵਰਗ ਨੂੰ ਜਾਤ-ਪਾਤ,ਭਰਮ ਭੁਲੇਖੇ ਕੱਢਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਅੰਦੋਲਨ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਉਨ੍ਹਾਂ ਕਿਹਾ 26-27 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢ ਕੇ ਆਰ-ਪਾਰ ਦੀ ਲੜੀ ਜਾ ਰਹੀ ਲੜਾਈ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ।