You are here

ਦਾਗ਼ੀ ਸਿਆਸਤਦਾਨਾਂ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੇ ਮਾਮਲੇ ’ਚ ਸੁਪਰੀਮ ਕੋਰਟ ਦੀ ਨਾਂਹ

ਨਵੀਂ ਦਿੱਲੀ, 16 ਨਵੰਬਰ 2020 -(ਏਜੰਸੀ )

ਸੁਪਰੀਮ ਕੋਰਟ ਨੇ ਦਾਗ਼ੀ ਸਿਆਸਤਦਾਨਾਂ ਨੂੰ ਚੋਣ ਲੜਨ ਤੋਂ ਰੋਕਣ ਦੇ ਮਾਮਲੇ ਵਿੱਚ ਦਖ਼ਲ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਅਜਿਹੇ ਮੁੱਦਿਆਂ ’ਤੇ ਫੈਸਲਾ ਲੈਣ ਦਾ ਕੰਮ ਸੰਸਦ ਦਾ ਹੈ। ਜਸਟਿਸ ਐੱਲ.ਐੱਨ.ਰਾਓ ਦੀ ਅਗਵਾਈ ਵਾਲੇ ਬੈਂਚ ਨੇ ਘੱਟੋ-ਘੱਟ ਪੰਜ ਸਾਲ ਦੀ ਸਜ਼ਾ ਵਾਲੇ ਅਪਰਾਧਾਂ ਲਈ ਪਿਛਲੇ ਇਕ ਸਾਲ ਤੋਂ ਚਾਰਜਸ਼ੀਟ ਕੀਤੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਚੋਣ ਨੂੰ ਅਯੋਗ/ਮਨਸੂਖ਼ ਐਲਾਨਣ ਤੋਂ ਨਾਂਹ ਕਰ ਦਿੱਤੀ ਹੈ। ਬੈਂਚ ਨੇ ਪਟੀਸ਼ਨਰ ਐੱਨਜੀਓ ‘ਲੋਕ ਪ੍ਰਹਿਰੀ’ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਤੇ ਸੇਵਾ ਮੁਕਤ ਨੌਕਰਸ਼ਾਹ ਐੱਸ.ਐੱਨ.ਸ਼ੁਕਲਾ ਨੂੰ ਕਿਹਾ, ‘ਅਸੀਂ ਇਸ ਗੱਲੋਂ ਸਹਿਮਤ ਹਾਂ ਕਿ ਤੁਸੀਂ ਜੋ ਕੁਝ ਕਹਿ ਰਹੇ ਹੋ, ਉਹ ਸਹੀ ਹੈ। ਪਰ ਅਸੀਂ ਅਜਿਹੇ ਹੁਕਮ ਨਹੀਂ ਦੇ ਸਕਦੇ। ਇਹ ਫੈਸਲਾ ਸੰਸਦ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ।’