ਐਸ. ਏ. ਐਸ. ਨਗਰ,ਨਵੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਦੀ ਅਗਵਾਈ 'ਚ ਅੱਜ ਪੰਜਾਬ ਸਰਕਾਰ ਅਤੇ ਸਕੱਤਰ ਸਕੂਲ ਸਿੱਖਿਆ ਵਲੋਂ ਅਧਿਆਪਕ ਮੰਗਾਂ ਦੇ ਹੱਲ ਨਾ ਕਰਨ, ਫ਼ਰਜ਼ੀ ਅੰਕੜਿਆਂ ਰਾਹੀਂ ਸਿੱਖਿਆ ਦਾ ਉਜਾੜਾ ਕਰਨ, ਕੱਚੇ ਅਧਿਆਪਕ ਪੱਕੇ ਨਾ ਕਰਨ, ਵਿਕਟੇਮਾਈਜ਼ੇਸ਼ਨਾਂ ਰੱਦ ਨਾ ਕਰਨ, ਕੇਂਦਰੀ ਸਕੇਲ ਲਾਗੂ ਕਰਨ ਖ਼ਿਲਾਫ਼ ਅਤੇ ਆਨਲਾਈਨ ਸਿੱਖਿਆ ਬੰਦ ਕਰਕੇ ਅਨੁਪਾਤਕ ਢੰਗ ਨਾਲ ਸਾਰੇ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚੋ ਪਹੁੰਚੇ ਸੈਂਕੜੇ ਅਧਿਆਪਕਾਂ ਵਲੋਂ ਸਥਾਨਕ ਫ਼ੇਜ਼ 8 ਸਥਿਤ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਦੋਵੇਂ ਗੇਟ ਘਿਰਾਓ ਕਰਕੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ।