You are here

ਕੇਂਦਰ ਦੀ ਸਰਕਾਰ ਵਲੋਂ ਤਿੰਨ ਖੇਤੀ ਸੁਧਾਰ ਬਿੱਲਾ ਦੇ ਵਿਰੋਧ ਕਰ ਰਹੇ  ਕਿਸਾਨਾਂ ਦਾ ਹਰ ਵਰਗ ਨੂੰ ਸਾਥ ਦੇਣਾ ਚਾਹੀਦਾ ਹੈ । ਬਾਬਾ ਟੇਕ ਸਿੰਘ,ਦਵਿੰਦਰ ਸਿੰਘ              

  ਮਹਿਲ ਕਲਾਂ/ਬਰਨਾਲਾ-ਨਵੰਬਰ 2020- (ਗੁਰਸੇਵਕ ਸਿੰਘ ਸੋਹੀ)-

ਕੇਂਦਰ  ਸਰਕਾਰ ਵੱਲੋਂ 3 ਕਿਸਾਨ ਵਿਰੋਧੀ  ਬੈੱਲ ਪਾਸ ਕੀਤੇ ਹਨ।ਉਨ੍ਹਾਂ ਦਾ ਵਿਰੋਧ ਕਰ ਰਹੇ ਕਿਸਾਨ 50 ਦਿਨਾਂ ਤੋਂ ਟੋਲ ਪਲਾਜ਼ੇ, ਰੇਲਵੇ ਸਟੇਸ਼ਨ, ਮੌਲਾ ਤੇ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ।ਪ੍ਰੈੱਸ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ (ਬਰਨਾਲਾ) ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਹੈ ਕਿ ਲਗਾਤਾਰ 50 ਦਿਨ ਤੋਂ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕਾਲੇ ਕਾਨੂੰਨਾਂ ਦੀ ਜੰਗ ਜਿੱਤਣ ਦੇ ਲਈ ਹਰ ਵਰਗ ਨੂੰ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।ਜੋ ਸਾਡੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਕਹਿਣਗੇ ਉਨ੍ਹਾਂ ਦੇ ਕਹੇ ਉੱਤੇ ਅਸੀਂ ਫੁੱਲ ਚੜ੍ਹਾਵਾਂਗੇ ਪਰ ਸੈਂਟਰ ਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਜੋ ਬੈੱਲ ਪਾਸ ਕੀਤੇ ਹਨ ਉਨ੍ਹਾਂ ਨੂੰ ਵਾਪਸ ਲੈਣ ਦੇ ਲਈ ਕੁੱਭ ਕਰਨੀ ਨੀਂਦ 'ਚ ਸੁੱਤੀ ਪਈ ਹੈ ਇਨ੍ਹਾਂ ਨੂੰ ਜਗਾਉਣ ਦੇ ਲਈ ਸਾਰੀਆਂ ਜਥੇਬੰਦੀਆਂ ਵੱਲੋਂ 26-27 ਤਰੀਕ ਨੂੰ ਪੂਰਾ ਹੀ ਪੰਜਾਬ ਦਿੱਲੀ ਵੱਲ ਕੂਚ ਕਰ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਨ੍ਹਾਂ 3 ਕਾਨੂੰਨਾਂ ਨੂੰ ਵਾਪਸ ਕਰਨ ਦੇ ਲਈ ਪੰਜਾਬ ਦਾ ਹਰ ਵਰਗ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਜਥੇਬੰਦੀਆਂ ਦਾ ਸਾਥ ਦਿਵੇ ਕਿਉਂਕਿ ਫੇਰ ਹੀ ਕਿਸਾਨ ਵਿਰੋਧੀ ਬਿੱਲਾ ਨੂੰ ਵਾਪਸ ਕਰਨ ਦੇ ਲਈ ਮੋਦੀ ਸਰਕਾਰ ਦੇ ਖਿਲਾਫ਼ ਇਸ ਜੰਗ ਵਿੱਚ ਜਿੱਤ ਪ੍ਰਾਪਤ ਹੋਵੇਗੀ। ਐਨ,ਆਰ,ਆਈ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਕੋਈ ਪੰਜਾਬ ਤੇ ਮੁਸੀਬਤ ਆਉਂਦੀ ਹੈ ਤਾਂ ਇੱਕਜੁਟਤਾ ਦਾ ਸਬੂਤ ਸਾਹਮਣੇ ਆਉਂਦਾ ਹੈ। ਪਹਿਲਾਂ ਵੀ ਪੰਜਾਬ ਤੇ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਹਨ ਇਹ ਧਰਤੀ ਗੁਰੂਆਂ,ਪੀਰਾਂ,ਯੋਧਿਆਂ ਦੀ ਧਰਤੀ ਮਾਂ ਹੈ ਏਥੇ ਜਿੱਤ ਹੀ ਪ੍ਰਾਪਤ ਕੀਤੀ ਹੈ। ਅੱਜ ਪੰਜਾਬ ਦਾ ਬੱਚਾ ਬੱਚੀ ਇਸ ਸੰਘਰਸ਼ ਵਿਚ  ਨੌਜਵਾਨ,ਬਜੁਰਗ,ਬੀਬੀਆਂ ਵੱਲੋਂ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਧਰਨੇ ਲਾਏ ਜਾ ਰਹੇ ਹਨ।ਇਸ ਲਈ 3 ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਇੰਚਾਰਜ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ 3 ਕਾਨੂੰਨ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਖੀਰ ਵਿਚ ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਦੇ ਕਾਨੂੰਨਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਵਾਂਗੇ। ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰਦੇ ਹੋਏ ਕਿਸਾਨ ਭਰਾ ਸਾਡੀਆ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸ਼ਾਂਤਮਈ ਸੰਘਰਸ਼ ਦਾ ਸਾਥ ਦੇਣ ।