ਅਜੀਤਵਾਲ, ਨਵੰਬਰ 2020 -( ਬਲਬੀਰ ਸਿੰਘ ਬਾਠ)- ਪੂਰੇ ਪੰਜਾਬ ਦੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮਿਤੀ 26 ਤੇ 27 ਨੂੰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਖੇਤੀ ਆਰਡੀਨੈਂਸਾਂ ਬਿਲਾਂ ਦੇ ਖ਼ਿਲਾਫ਼ ਰੋਸ ਮਾਰਚ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਡਰਾਂ ਤੇ ਰੋਕਣਾ ਬਹੁਤ ਹੀ ਮੰਦਭਾਗਾ ਹੈ ਭਾਜਪਾ ਦੇ ਹਰਿਆਣਾ ਦੀ ਖੱਟਰ ਸਰਕਾਰ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨ ਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸਰਪੰਚ ਜਸਬੀਰ ਸਿੰਘ ਢਿੱਲੋਂ ਟਰੱਕ ਯੂਨੀਅਨ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸਾਨਾਂ ਦੇ ਨਾਲ ਖੜਨ ਦਾ ਹੈ ਨਾ ਕਿ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਤੰਗ ਪਰੇਸ਼ਾਨ ਕਰਨ ਦਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਸੰਤਾਪ ਭੋਗ ਚੁੱਕੇ ਹਨ ਪਰ ਸੈਂਟਰ ਦੀ ਸਰਕਾਰ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਕਿਰਸਾਨੀ ਨੂੰ ਖਤਮ ਕਰਨ ਦੀ ਪੂਰੀ ਯੋਜਨਾ ਬਣਾ ਰੱਖੀ ਹੈ ਪਰ ਇਹ ਯੋਜਨਾ ਕਿਸਾਨ ਜਥੇਬੰਦੀਆਂ ਖੇਤੀ ਕਰਨ ਵਾਲਾ ਕਿਸਾਨ ਮਜ਼ਦੂਰ ਆੜ੍ਹਤੀਆ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦੇਵੇਗਾ ਪੰਜਾਬ ਦਾ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਬੈਠਾ ਹੈ ਉਨ੍ਹਾਂ ਸੈਂਟਰ ਸਰਕਾਰ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੇ ਹੱਥਾਂ ਵਿੱਚ ਟਰੈਕਟਰਾਂ ਦੇ ਸਟੇਅਰਿੰਗ ਅਤੇ ਖੁਰਪੇ ਦਾਤੀਆਂ ਹੀ ਸੋਹਣੇ ਲੱਗਦੇ ਹਨ ਕਿਸਾਨਾਂ ਨੂੰ ਇਨ੍ਹਾਂ ਤੰਗ ਪਰੇਸ਼ਾਨ ਕਰਕੇ ਮਜਬੂਰ ਨਾ ਕਰੋ ਕੇ ਕਿਸਾਨਾਂ ਨੂੰ ਹਥਿਆਰ ਚੁੱਕਣੇ ਪੈ ਜਾਣ ਨਹੀਂ ਤਾਂ ਅਸੀਂ ਵਕਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ ਕਿਸਾਨ ਆਪਣੀ ਮਾਂ ਜ਼ਮੀਨ ਨੂੰ ਕਿਸੇ ਵੀ ਕੀਮਤ ਤੇ ਉਜਾੜਾ ਨਹੀਂ ਵੇਖਣਗੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨ ਜਥੇਬੰਦੀਆਂ ਨੂੰ ਪੂਰਨ ਤੌਰ ਤੇ ਸਹਿਯੋਗ ਦਿੰਦੇ ਹੋਏ ਪੰਜਾਬ ਵਿੱਚ ਖੇਤੀ ਆਰਡੀਨੈਂਸ ਬਿੱਲ ਕਿਸੇ ਵੀ ਕੀਮਤ ਤੇ ਪਾਸ ਨਹੀਂ ਹੋਣ ਦੇਵੇਗੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦੇ ਨਾਲ ਛੱਬੀ ਅਤੇ ਸਤਾਈ ਤਰੀਕ ਨੂੰ ਦਿੱਲੀ ਵਿਖੇ ਸ਼ਾਂਤਮਈ ਹੋਣ ਜਾ ਰਹੇ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਇਸ ਸਮੇਂ ਉਨ੍ਹਾਂ ਨਾਲ ਪਿੰਡ ਢੁੱਡੀਕੇ ਦੇ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਆੜ੍ਹਤੀਏ ਤੋਂ ਇਲਾਵਾ ਨਗਰ ਨਿਵਾਸੀ ਹਾਜ਼ਰ ਸਨ