ਪਿੰਡ ਨੂੰ ਮਿਲੇ 6 ਲੱਖ 7 ਹਜ਼ਾਰ ਦੀ ਗਰਾਂਟ
ਅਜੀਤਵਾਲ, ਨਵੰਬਰ 2020 -) ਬਲਬੀਰ ਸਿੰਘ ਬਾਠ )
ਮੋਗੇ ਜ਼ਿਲ੍ਹੇ ਦੇ ਪਿੰਡ ਝੰਡੇਆਣਾ ਸਰਕੀ ਸਮੂਹ ਪੰਚਾਇਤ ਦੇ ਸਰਪੰਚ ਇਕਬਾਲ ਸਿੰਘ ਝੰਡੇਆਣਾ ਨੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉਨ੍ਹਾਂ ਜਨ ਸਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਬੀ ਭਾਗੀਕੇ ਦੇ ਸਖ਼ਤ ਮਿਹਨਤ ਦੀ ਬਦੌਲਤ ਸਦਕਾ ਹੀ ਪਿੰਡ ਝੰਡਿਆਣਾ ਸ਼ਰਕੀ ਨੂੰ ਮਿਲੀ ਛੇ ਲੱਖ ਸੱਤ ਹਜ਼ਾਰ ਦੀ ਗਰਾਂਟ ਜਿਸ ਨਾਲ ਪਿੰਡ ਦੇ ਵਿਕਾਸ ਕਾਰਜ ਵੱਡੀ ਪੱਧਰ ਤੇ ਕਰਵਾਏ ਜਾਣਗੇ ਸਰਪੰਚ ਇਕਬਾਲ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਪੰਜਾਬ ਤਰੱਕੀ ਦੀਆਂ ਲੀਹਾਂ ਵੱਲ ਨੂੰ ਜਾ ਰਿਹਾ ਹੈ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਵੱਡੀ ਪੱਧਰ ਤੇ ਜਾਰੀ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਸਿਰਫ਼ ਕਾਂਗਰਸ ਦੀ ਕੈਪਟਨ ਦੀ ਸਰਕਾਰ ਵੇਲੇ ਹੀ ਹੋਇਆ ਹੈ ਇੱਕ ਵਾਰ ਫੇਰ ਤੋਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਦਿਲੋਂ ਧੰਨਵਾਦ ਕੀਤਾ ਇਸ ਸਮੇਂ ਉਨ੍ਹਾਂ ਨਾਲ ਪੰਚਾਇਤ ਮੈਂਬਰ ਜਗਰੂਪ ਸਿੰਘ ਪੰਚਾਇਤ ਮੈਂਬਰ ਜਸਵੰਤ ਸਿੰਘ ਪੰਚਾਇਤ ਮੈਂਬਰ ਬਿੰਦਰ ਸਿੰਘ ਪੰਚਾਇਤ ਮੈਂਬਰ ਜਗਦੀਪ ਸਿੰਘ ਪੰਚਾਇਤ ਮੈਂਬਰ ਰਣਜੀਤ ਸਿੰਘ ਪੰਚਾਇਤ ਮੈਂਬਰ ਸੁਖਦੇਵ ਸਿੰਘ ਪੰਚਾਇਤ ਮੈਂਬਰ ਕਰਨੈਲ ਸਿੰਘ ਪੰਚਾਇਤ ਮੈਂਬਰ ਜਗਰਾਜ ਸਿੰਘ ਪੰਚਾਇਤ ਮੈਂਬਰ ਰਣਜੀਤ ਸਿੰਘ ਰਾਜਾ ਸੂਬੇਦਾਰ ਚਰਨ ਸਿੰਘ ਦਰਸ਼ਨ ਸਿੰਘ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਨਗਰ ਨਿਵਾਸੀ ਹਾਜ਼ਰ ਸਨ