ਬਿੱਲੀ ਮਾਰਨ ਦੇ ਬਰਾਬਰ ਹੈ ਸਾਨੂੰ ਦਿੱਲੀ ਮਾਰਨੀ - ਸਰਪੰਚ ਜਸਬੀਰ ਸਿੰਘ ਢੁੱਡੀਕੇ
ਦਿੱਲੀ, ਨਵੰਬਰ 2020- ( ਬਲਬੀਰ ਸਿੰਘ ਬਾਠ)
ਗ਼ਦਰੀ ਬਾਬਿਆਂ ਦੇ ਜਨਮ ਧਰਤੀ ਪਿੰਡ ਢੁੱਡੀਕੇ ਦੇ ਵਾਰਸਾਂ ਨੇ ਦਿੱਲੀ ਚ ਫਤਹਿ ਕਰਦੇ ਹੋਏ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਸਸਕਾਰ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਨੌਜਵਾਨ ਕਿਸਾਨ ਆਗੂ ਸਰਪੰਚ ਜਸਬੀਰ ਸਿੰਘ ਢਿੱਲੋਂ ਨੇ ਆਪਣੇ ਨੌਜਵਾਨ ਸਾਥੀਆਂ ਨਾਲ ਦਿੱਲੀ ਪਹੁੰਚ ਕੇ ਬਿੱਲੀ ਮਾਰਨ ਦੇ ਬਰਾਬਰ ਹੈ ਸਾਨੂੰ ਦਿੱਲੀ ਮਾਰਨੇ ਕਹਿਣੀ ਤੇ ਕਥਨੀ ਉਸ ਸਮੇਂ ਸੱਚ ਕਰ ਦਿੱਤੇ ਜਦੋਂ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪੁਤਲਾ ਫੂਕ ਕੇ ਸੱਚ ਕਰ ਦਿੱਤਾ ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਉੱਚ ਪੱਧਰੇ ਟ੍ਰਾਈਡੈਂਟ ਘਰਾਣਿਆਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਹੋਏ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਸੈਂਟਰ ਨੇ ਜਿਹੜੇ ਵੀ ਖੇਤੀ ਆਰਡੀਨੈਂਸ ਬਿੱਲ ਪਾਸ ਕੀਤੇ ਹਨ ਅਸੀਂ ਪੰਜਾਬ ਵਾਸੀ ਸਾਰੇ ਕਿਸਾਨ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੇ ਹਾਂ ਇਹ ਬੇਲਰ ਕਿਸੇ ਵੀ ਕੀਮਤ ਤੇ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ ਪੰਜਾਬ ਦਾ ਹਰ ਇੱਕ ਘਰ ਦਾ ਕਿਸਾਨ ਅੱਜ ਦਿੱਲੀ ਵੱਲ ਨੂੰ ਕੂਚ ਕਰ ਰਿਹਾ ਹੈ ਅਸੀਂ ਪੰਜਾਬ ਵਾਸੀ ਸਾਰੇ ਕਿਸਾਨ ਦਿੱਲੀ ਜਿੱਤ ਕੇ ਹੀ ਵਾਪਸ ਮੁੜਾਂਗੇ ਸਾਡੇ ਤਾਂ ਗੁਰੂ ਸਾਹਿਬਾਨਾਂ ਨੇ ਵੀ ਕਿਹਾ ਸੀ ਕਿ ਜ਼ੁਲਮ ਕਰਨਾ ਵੀ ਮਾੜਾ ਤੇ ਜ਼ੁਲਮ ਸਹਿਣਾ ਵੀ ਮਾੜਾ ਗੁਰੂ ਸਾਹਿਬਾਨਾਂ ਦੇ ਉਦੇਸ਼ਾਂ ਤੇ ਪਹਿਰਾ ਦਿੰਦੇ ਹੋਏ ਸਾਰੇ ਕਿਸਾਨ ਕਿਸਾਨ ਜਥੇਬੰਦੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ ਇਹ ਇੱਕ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਢਿੱਲੋਂ ਨੇ ਅੱਗੇ ਕਿਹਾ ਕਿ ਜ਼ਮੀਨ ਕਿਸਾਨ ਦੀ ਮਾਂ ਹੈ ਅਸੀਂ ਮਾਂ ਦੀ ਬੇਟੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨ ਦੇਵਾਂਗੇ ਆਪਣੀ ਜ਼ਮੀਨ ਦੇ ਵਿੱਚ ਕਿਸੇ ਨੂੰ ਪੈਰ ਪਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ ਅਸੀਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਿ ਸੈਂਟਰ ਸਰਕਾਰ ਦੇ ਕੰਨ ਖੋਲ੍ਹਣ ਲਈ ਪੰਜਾਬ ਦੇ ਕਿਸਾਨ ਵੱਲ ਨੂੰ ਕੂਚ ਕਰ ਚੁੱਕੇ ਹਨ ਜੇ ਸੈਂਟਰ ਨੇ ਕੋਈ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਵੱਡੇ ਖਮਿਆਜ਼ੇ ਭੁਗਤਣੇ ਪੈ ਸਕਦੇ ਹਨ ਇਸ ਸਮੇਂ ਪਿੰਡ ਢੁੱਡੀਕੇ ਤੋਂ ਟਰੱਕ ਯੂਨੀਅਨ ਪ੍ਰਧਾਨ ਅਜੀਤਵਾਲ ਕੁਲਤਾਰ ਸਿੰਘ ਗੋਲਡੀ ਅਵਤਾਰ ਸਿੰਘ ਤਾਰੀ ਜਗਤਾਰ ਸਿੰਘ ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਗਦਰੀ ਬਾਬਿਆਂ ਦੀ ਧਰਤੀ ਢੁੱਡੀਕੇ ਤੋਂ ਕਿਸਾਨ ਆਗੂ ਤੇ ਕਿਸਾਨ ਭਰਾ ਹਾਜ਼ਰ ਸਨ