ਸਿਧਵਾ ਬੇਟ (ਜਸਮੇਲ ਗਾਲਿਬ)
ਮੋਗਾ ਜ਼ਿਲ੍ਹਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਮਨਿੰਦਰ ਸਿੰਘ ਔਲਖ ਦਿੱਲੀ ਪਹੁੰਚੇ ਹਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਅਤੇ ਕਿਸਾਨ ਵਿਰੋਧੀਬਿੱਲਾਂ ਨੂੰ ਲੈ ਕੇ ਪੰਜਾਬ ਹਰਿਆਣਾ ਤੇ ਹੋਰ ਰਾਜ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਚਾਲੇ ਪਾਏ ਗਏਭਾਵੇਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੇ ਲੱਖ ਜਤਨ ਕੀਤੇ ਪਰ ਰੋਕ ਨਹੀਂ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਨਰਿੰਦਰ ਮੋਦੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੋਕਾਂ ਦੇ ਖਿਲਾਫ ਨੋਟਬੰਦੀ, ਜੀ ਐਸ ਟੀ, ਧਾਰਾ 307 ਤੋੜਨਾ, ਆਦਿ ਫੈਸਲੇ ਕੀਤੇ ਹਨ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬੀ ਕਿਸਾਨਾਂ ਨੂੰ ਕਿਸੇ ਕੀਮਤ ਤੇ ਰੋਕ ਨਹੀਂ ਸਕਦੀ।ਉਨ੍ਹਾਂ ਕਿਹਾ ਕਿ ਉਹ ਸਾਰੇ ਪੰਜਾਬੀਆਂ ਨੂੰ ਬੇਨਤੀ ਕਰਦੇ ਹਨ ਕਿ ਸਾਰੇ ਜਣੇ ਕਿਸਾਨ ਸੰਘਰਸ਼ ਦਾ ਡੱਟ ਕੇ ਸਾਥ ਦੇਣ।ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਹੰਝੂ ਗੈਸ ਦੇ ਗੋਲੇ ਕਿਸਾਨਾਂ ਤੇ ਸਰਕਾਰ ਦੀ ਨਲਾਇਕੀ ਦਾ ਸਬੂਤ ਹੈ ਕਿਉਂਕਿ ਕਿਸਾਨਾਂ ਆਪਣੀਆਂ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਜਿਆਦਾ ਸਮਾ ਟਿੱਕ ਨਹੀਂ ਸਕੇਗਾ ਇਸ ਲਈ ਇਹ ਤਿੰਨੇ ਕਾਲ ਇਕੋ ਨੂੰ ਤੁਰੰਤ ਵਾਪਸ ਲਿਆ ਜਾਵੇ।